ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ Canada ਵੱਲੋਂ ਐਡਵਾਈਜ਼ਰੀ ਜਾਰੀ, ਕਿਹਾ-ਪੰਜਾਬ, ਗੁਜਰਾਤ ਤੇ ਰਾਜਸਥਾਨ 'ਚ...
LPTV / Chandigarh
ਨਵੀਂ ਦਿੱਲੀ: ਕੈਨੇਡਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ, ਗੁਜਰਾਤ ਅਤੇ ਰਾਜਸਥਾਨ ਦਾ ਦੀ ਯਾਤਰਾ ਸਮੇਂ ਉਚ ਸਾਵਧਾਨੀ ਵਰਤੀ ਜਾਵੇ।
ਕੈਨੇਡੀਅਨ ਵਿਦੇਸ਼ ਮੰਤਰਾਲੇ (MEA) ਵੱਲੋਂ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤਿੱਖੇ ਵਾਧੇ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਅਤੇ ਚੌਕਸ ਰਹਿਣ ਦੀ ਸਲਾਹ ਦੇਣ ਤੋਂ ਕੁਝ ਦਿਨ ਬਾਅਦ ਇਹ ਬਿਆਨ ਸਾਹਮਣੇ ਆਇਆ ਹੈ।
ਕੈਨੇਡਾ ਨੇ ਇਹ ਸਲਾਹ ਅਜਿਹੇ ਮੌਕੇ ਦਿੱਤੀ ਹੈ, ਜਦੋਂ ਭਾਰਤ ਨੇ ਲੰਘੇ ਦਿਨੀਂ ਕੈਨੇਡਾ ਰਹਿੰਦੇ ਆਪਣੇ ਨਾਗਰਿਕਾਂ ਨੂੰ ਉਥੇ ਵਧੇ ਨਫ਼ਰਤੀ ਅਪਰਾਧ, ਹਿੰਸਾ ਤੇ ਹੋਰ ਭਾਰਤ ਵਿਰੋਧੀ ਸਰਗਰਮੀਆਂ ਦੇ ਹਵਾਲੇ ਨਾਲ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ।
ਸੋਧੀ ਹੋਈ ਸਲਾਹ ਵਿੱਚ ਕੈਨੇਡਿਆਈ ਨਾਗਰਿਕਾਂ ਨੂੰ ਦਹਿਸ਼ਤੀ ਘਟਨਾਵਾਂ ਦੇ ਹਵਾਲੇ ਨਾਲ ਅਸਾਮ, ਮਨੀਪੁਰ ਤੇ ਜੰਮੂ ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਯਾਤਰਾ ਨਾ ਕਰਨ ਸਲਾਹ ਦਿੱਤੀ ਹੈ।
ਕੈਨੇਡਾ ਸਰਕਾਰ ਵੱਲੋਂ ਆਪਣੀ ਵੈੱਬਸਾਈਟ ‘ਤੇ ਜਾਰੀ ਕੀਤੀ ਯਾਤਰਾ ਸਲਾਹ, ਜਿਸ ਨੂੰ ਆਖਰੀ ਵਾਰ 27 ਸਤੰਬਰ ਨੂੰ ਅਪਡੇਟ ਕੀਤਾ ਗਿਆ ਸੀ, ਵਿੱਚ ਆਪਣੇ ਨਾਗਰਿਕਾਂ ਨੂੰ ਦੇਸ਼ ਭਰ ਵਿੱਚ ਅੱਤਵਾਦੀ ਹਮਲਿਆਂ ਦੇ ਖਤਰੇ ਦੇ ਕਾਰਨ ਭਾਰਤ ਵਿੱਚ ਉੱਚ ਪੱਧਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਇਸ ਐਡਵਾਈਜ਼ਰੀ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਜਾਂ ਉਸ ਦੇ ਅੰਦਰ ਯਾਤਰਾ ਕਰਨਾ ਸ਼ਾਮਿਲ ਨਹੀਂ ਹੈ। ਐਡਵਾਇਜ਼ਰੀ ਨੇ ਲੋਕਾਂ ਨੂੰ ‘ਅੱਤਵਾਦ ਅਤੇ ਕੱਟੜਵਾਦ ਦੇ ਖਤਰੇ ਦੇ ਕਾਰਨ’ ਅਸਾਮ ਅਤੇ ਮਨੀਪੁਰ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਵੀ ਅਪੀਲ ਕੀਤੀ ਹੈ।
Canada has issued an advisory for its citizens traveling to India Punjab Gujarat and Rajasthan