ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਐਕਸਾਈਜ਼ ਵਿਭਾਗ ਦੀ ਵੱਡੀ ਕਾਮਯਾਬੀ , 127 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ

ਐਕਸਾਈਜ਼ ਵਿਭਾਗ ਦੀ ਵੱਡੀ ਕਾਮਯਾਬੀ , 127 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ


LPTV / Chandigarh

ਲਾਈਵ ਪੰਜਾਬੀ ਟੀਵੀ: ਅੰਮ੍ਰਿਤਸਰ ਐਕਸਾਈਜ਼ ਵਿਭਾਗ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਨੇ 127 ਪੇਟੀਆਂ ਅੰਗਰੇਜ਼ੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਨਸ਼ੇ ਨੂੰ ਲੈ ਕੇ ਚਲਾਈ ਗਈ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਦੀ ਪੁਲਿਸ ਨੇ ਆਪਰੇਸ਼ਨ ਚਲਾਇਆ ਸੀ। ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਐਕਸਾਈਜ਼ ਵਿਭਾਗ ਦੀ ਪੁਲਿਸ ਵੱਲੋਂ ਇਲਾਕਾ ਅੰਨਗੜ੍ਹ ਵਿੱਚ ਰੇਡ ਕੀਤੀ ਤੇ ਐਕਸਾਈਜ਼ ਵਿਭਾਗ ਦੀ ਪੁਲਿਸ ਨੂੰ 127 ਪੇਟੀਆਂ ਅੰਗਰੇਜ਼ੀ ਸ਼ਰਾਬ ਮਾਰਕਾ ਕਾਬੂ ਕੀਤੀ । ਐਕਸਾਈਜ਼ ਵਿਭਾਗ ਤੇ ਪੁਲਿਸ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸਾਡੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਅੰਨਗੜ੍ਹ ਇਲਾਕੇ ਵਿਚ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕੀਤਾ ਜਾ ਰਿਹਾ ਹੈ, ਜੇਕਰ ਰੇਡ ਕੀਤੀ ਜਾਵੇ ਅਤੇ ਵੱਡੇ ਪੈਮਾਨੇ 'ਤੇ ਸ਼ਰਾਬ ਕਾਬੂ ਕੀਤੀ ਜਾ ਸਕਦੀ ਹੈ। ਕਾਬੂ ਕੀਤੇ ਗਏ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲਤ ਵੱਲੋਂ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ । ਪੁਲਿਸ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਤੇ ਪਹਿਲਾਂ ਵੀ ਲੜਾਈ ਝਗੜੇ ਦੇ ਕਈ ਮੁਕੱਦਮੇ ਦਰਜ ਹਨ। ਇਨ੍ਹਾਂ ਦਾ ਖਾਨਦਾਨੀ ਸ਼ਰਾਬ ਵੇਚਣ ਦਾ ਧੰਦਾ ਹੈ। ਇਸ ਤੋਂ ਪਹਿਲਾਂ ਦੋਸ਼ੀ ਦਾ ਪਿਤਾ ਮ੍ਰਿਤਕ ਕਰਨੈਲ ਸਿੰਘ ਉਰਫ ਟੋਕਾ ਵੀ ਨਾਜਾਇਜ਼ ਸ਼ਰਾਬ ਵੇਚਦਾ ਸੀ, ਜਿਸ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਤੋਂ ਬਾਅਦ ਹੁਣੇ ਦੋ ਭਰਾ ਸ਼ਰਾਬ ਵੇਚਦੇ ਹਨ, ਜਿਸ ਦੇ ਚੱਲਦੇ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਪਤਾ ਲਇਆ ਜਾਵੇਗਾ ਇਹ ਕਿਥੋਂ ਸ਼ਰਾਬ ਲਿਆ ਕਿ ਅੱਗੇ ਅੰਮ੍ਰਿਤਸਰ 'ਚ ਕਿਸ ਕਿਸ ਨੂੰ ਵੇਚਦਾ ਸੀ ।

Big success of excise department one arrested with 127 packs of illegal liquor


Popular Posts
Just Now