ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚੰਗੇ ਭਵਿੱਖ ਦੀ ਤਲਾਸ਼ 'ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਵਾਪਸ ਮੁੜੀ ਲਾ+ਸ਼, ਪਰਿਵਾਰ ਦਾ ਰੋ-ਰੋ ਹੋਇਆ ਮਾੜਾ ਹਾਲ

ਚੰਗੇ ਭਵਿੱਖ ਦੀ ਤਲਾਸ਼ 'ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਵਾਪਸ ਮੁੜੀ ਲਾ


LPTV / Chandigarh

ਭੋਪਾਲ਼ ਸਿੰਘ, ਬਟਾਲਾ: ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੁਜ਼ਗਾਰ ਖਾਤਰ ਜਾਂਦੇ ਹਨ, ਜਿਥੇ ਉਨ੍ਹਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ। ਪਰ ਇਸ ਦੇ ਨਾਲ-ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਲਡੇ ਜ਼ਿੰਦਗੀ ਦੇ ਸੰਘਰਸ਼ 'ਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਅਜਿਹਾ ਹੀ ਇਕ ਮਾਮਲਾ ਬਟਾਲਾ ਦੇ ਹਸਨਪੁਰ ਇਲਾਕੇ ਦੇ ਨੌਜਵਾਨ ਦਾ ਸਾਹਮਣੇ ਆਇਆ ਹੈ, ਜਿਸ ਦੀ ਪੁਰਤਗਾਲ ਵਿੱਚ ਦੁਰਘਟਨਾ ਦੌਰਾਨ ਮੌਤ ਹੋ ਗਈ। ਮਾਪੇ ਪਿੱਛੇ ਉਸਦੀ ਮ੍ਰਿਤਕ ਦੇਹ ਦੀ ਉਡੀਕ ਵਿਚ ਰਹੇ ਅਤੇ ਅੱਜ ਇਕ ਮਹੀਨੇ ਬਾਅਦ ਮਾਪਿਆਂ ਨੂੰ ਆਪਣੇ ਲਾਡਲੇ ਪੁੱਤਰ ਦੀ ਮ੍ਰਿਤਕ ਦੇਹ ਮਿਲੀ ਅਤੇ ਉਨ੍ਹਾਂ ਵੱਲੋਂ ਸਸਕਾਰ ਕੀਤਾ ਗਿਆ।
ਬਟਾਲਾ ਦੇ ਹਸਨਪੁਰ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਮਲਕੀਤ ਸਿੰਘ 7 ਸਾਲ ਪਹਿਲਾਂ ਚੰਗੇ ਭਵਿੱਖ ਦੇ ਸੁਪਨੇ ਸੰਜੋ ਕੇ ਪੁਰਤਗਾਲ ਗਿਆ ਸੀ। ਬੀਤੇ ਇਕ ਮਹੀਨੇ ਪਹਿਲਾਂ ਓਥੇ ਨਦੀ 'ਚ ਡੁੱਬਣ ਕਾਰਨ ਉਸਦੀ ਮੌਤ ਹੋ ਗਈ ਪਰਿਵਾਰ ਨੂੰ ਓਥੋਂ ਮਲਕੀਤ ਦੇ ਦੋਸਤਾਂ ਨੇ ਫੋਨ ਕਰਕੇ ਹਾਦਸੇ ਬਾਰੇ ਦੱਸਿਆ। ਪਰਿਵਾਰ 'ਚ ਗਮ ਦਾ ਮਾਹੌਲ ਬਣ ਗਿਆ। ਹਾਦਸਾ ਕਿਵੇਂ ਹੋਇਆ ਕੁਝ ਪਤਾ ਨਹੀਂ ਚੱਲਿਆ। ਪਿੱਛੇ ਪਰਿਵਾਰ ਆਪਣੇ ਲਾਡਲੇ ਪੁੱਤਰ ਦੇ ਆਖ਼ਰੀ ਦਰਸ਼ਨਾਂ ਨੂੰ ਇਕ ਮਹੀਨੇ ਤੋਂ ਤਰਸਦਾ ਰਿਹਾ । ਇਕ ਮਹੀਨੇ ਬਾਅਦ ਅੱਜ ਜਦੋਂ ਮਲਕੀਤ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਹਰ ਅੱਖ ਨਮ ਨਜ਼ਰ ਆਈ ਇਕ ਮਹੀਨੇ ਬਾਅਦ ਅੱਜ ਪਰਿਵਾਰ ਨੇ ਅੰਤਿਮ ਰਸਮਾਂ ਕਰਦੇ ਹੋਏ ਆਪਣੇ ਪੁੱਤ ਦਾ ਅੰਤਿਮ ਸਸਕਾਰ ਕੀਤਾ ਪਰਿਵਾਰ ਦਾ ਕਹਿਣਾ ਸੀ ਕਿ ਸਰਕਾਰਾਂ ਨੂੰ ਦੇਸ਼ਾਂ ਦਰਮਿਆਨ ਰੂਲਾਂ ਨੂੰ ਅਤੇ ਕਾਨੂੰਨਾਂ ਵਿਚ ਸੋਧ ਕਰਨੀ ਚਾਹੀਦੀ ਹੈ ਤਾਂ ਕਿ ਅਗਰ ਕਿਸੇ ਨੌਜਵਾਨਾਂ ਨਾਲ ਵਿਦੇਸ਼ ਵਿਚ ਐਸਾ ਮੰਦਭਾਗਾ ਭਾਣਾ ਵਾਪਰਦਾ ਹੈ ਤਾਂ ਪਿੱਛੇ ਪਰਿਵਾਰ ਨੂੰ ਆਪਣਿਆਂ ਦੀਆਂ ਮ੍ਰਿਤਕ ਦੇਹਾਂ ਲਈ ਮਹੀਨਾ ਮਹੀਨਾ ਨਾ ਤਰਸਣਾ ਪਵੇ ।

The body of the Punjabi youth who went abroad in search of a better future came back and the family cried


Popular Posts
Just Now