‘ਆਪ’ ਇਸ ਵਿਧਾਇਕਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ
LPTV / Chandigarh
ਚੰਡੀਗੜ੍ਹ: ਪੰਜਾਬ 'ਚ ਜਦੋਂ ਦੀ ਆਪ ਦੀ ਸਰਕਾਰ ਬਣੀ ਹੈ ਪਾਰਟੀ ਦੇ ਕਈ ਨੇਤਾ ਕਾਫ਼ੀ ਸੁਰਖੀਆਂ 'ਚ ਰਹੇ ਹਨ। ਹੁਣ ਪੰਜਾਬ ਸਰਕਾਰ ਦੀ ਇਸ ਵਿਧਾਇਕਾ 'ਤੇ ਹੁਣ ਗਾਜ਼ ਡਿੱਗ ਗਈ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਇਹ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ।
ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕਾ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ। ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਘਟਨਾ ਜਨਵਰੀ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।
AAP has issued a non bailable warrant against this MLA Know what is the matter