ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੁਬਈ ਤੋਂ ਆਈ ਸਪਾਈਸ ਜੈੱਟ ਦੀ ਉਡਾਣ ‘ਚੋਂ 50 ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

50-passengers-luggage-disappeare


LPTV / Chandigarh

ਅੰਮ੍ਰਿਤਸਰ: ਦੁਬਈ ਤੋਂ ਅੰਮ੍ਰਿਤਸਰ ਆਈ ਫਲਾਈਟ ਦੇ ਯਾਤਰੀਆਂ ਨੇ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਜ਼ਿਲੇ ‘ਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਦਿਆਂ ਹੀ ਕਾਫੀ ਹੰਗਾਮਾ ਕੀਤਾ, ਕਿਉਂਕਿ ਕਰੀਬ 50 ਯਾਤਰੀਆਂ ਦਾ ਸਾਮਾਨ ਗਾਇਬ ਸੀ। ਹੰਗਾਮਾ ਦੇਖ ਕੇ ਸਪਾਈਸ ਜੈੱਟ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਸ਼ਨੀਵਾਰ ਤੱਕ ਉਨ੍ਹਾਂ ਦਾ ਸਾਮਾਨ ਉਨ੍ਹਾਂ ਦੇ ਘਰ ਪਹੁੰਚ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਐਸਜੀ-56 ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਲੈਂਡ ਹੋਈ। ਕਸਟਮ ਕਲੀਅਰੈਂਸ ਅਤੇ ਸਾਮਾਨ ਦੀ ਚੈਕਿੰਗ ਕਰ ਕੇ ਜਦੋਂ ਯਾਤਰੀ ਸਮਾਨ ਲੈਣ ਪਹੁੰਚੇ ਤਾਂ ਕਈਆਂ ਦਾ ਸਾਮਾਨ ਨਹੀਂ ਆਇਆ। ਸਾਮਾਨ ਨਾ ਮਿਲਣ ‘ਤੇ ਸਵਾਰੀਆਂ ਘਬਰਾ ਕੇ ਸਪਾਈਸ ਜੈੱਟ ਦੇ ਕਾਊਂਟਰ ‘ਤੇ ਪਹੁੰਚ ਗਈਆਂ, ਜਿੱਥੇ ਹੰਗਾਮਾ ਹੋ ਗਿਆ।
ਕਾਊਂਟਰ ‘ਤੇ ਪਹੁੰਚ ਕੇ ਯਾਤਰੀਆਂ ਨੂੰ ਪਤਾ ਲੱਗਾ ਕਿ 1 ਜਾਂ 2 ਨਹੀਂ ਸਗੋਂ 50 ਯਾਤਰੀਆਂ ਦਾ ਸਾਮਾਨ ਗਾਇਬ ਹੈ। ਯਾਤਰੀਆਂ ਦੇ ਗੁੱਸੇ ਨੂੰ ਦੇਖਦੇ ਹੋਏ ਸਪਾਈਸ ਜੈੱਟ ਦੇ ਕਰਮਚਾਰੀਆਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਯਾਤਰੀਆਂ ਨੂੰ ਸ਼ਾਂਤ ਕਰਦੇ ਹੋਏ ਸਟਾਫ ਨੇ ਵਾਅਦਾ ਕੀਤਾ ਹੈ ਕਿ ਸ਼ਨੀਵਾਰ ਤੱਕ ਹਰੇਕ ਦਾ ਸਮਾਨ ਸਿੱਧਾ ਉਨ੍ਹਾਂ ਦੇ ਘਰ ਪਹੁੰਚਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਯਾਤਰੀ ਸ਼ਾਂਤ ਹੋਏ ਅਤੇ ਹਵਾਈ ਅੱਡੇ ਤੋਂ ਬਾਹਰ ਚਲੇ ਗਏ।
ਇਹ ਪਹਿਲੀ ਵਾਰ ਨਹੀਂ ਹੈ ਕਿ ਯਾਤਰੀਆਂ ਦਾ ਸਮਾਨ ਗਾਇਬ ਹੋਇਆ ਹੋਵੇ।

50 passengers luggage disappeared from the Spice Jet flight from Dubai


Popular Posts
Just Now