ਮੂਸੇਵਾਲਾ ਦੇ ਪਿਤਾ ਨੇ ਮੁੜ ਬਿਆਨ ਕੀਤਾ ਦਰਦ, ਬੋਲੇ- ਦੁਨੀਆ ਪੱਥਰ ਦੀ ਹੈ, ਸਖ਼ਤ ਕਦਮ ਚੁੱਕਣ ਲਈ...
LPTV / Chandigarh
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਨਿੱਤ ਦਿਨ ਗ੍ਰਿਫ਼ਤਾਰੀਆਂ ਕਰ ਰਹੀ ਹੈ ਪਰ ਮੂਸੇਵਾਲਾ ਦੇ ਮਾਪਿਆਂ ਨੇ ਇੱਕ ਵਾਰ ਫਿਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਨਾਰਾਜ਼ਗੀ ਜਤਾਈ ਹੈ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਹੱਕਾਂ ਦੀ ਗੱਲ ਕਰ ਰਿਹਾ ਹੈ ਪਰ ਮੇਰੇ ਲੜਕੇ ਦੇ ਹੱਕਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਸਾਡਾ ਸਾਥ ਦੇਣ ਵਾਲਿਆਂ ਖਿਲਾਫ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮੂਸੇਵਾਲਾ ਦੇ ਪਿਤਾ ਨੇ ਅੱਗੇ ਕਿਹਾ ਕਿ ਦੁਨੀਆ ਪੱਥਰ ਦੀ ਬਣੀ ਹੋਈ ਹੈ ਅਤੇ ਸਿੱਧੂ ਦੇ ਜਾਣ ਨਾਲ ਕਿਸੇ ਨੂੰ ਕੋਈ ਫਰਕ ਨਹੀਂ ਪਿਆ। ਪਰ ਇਸ ਦਾ ਸਾਡੇ ਉੱਤੇ ਬਹੁਤ ਪ੍ਰਭਾਵ ਪਿਆ ਹੈ। ਪੰਜਾਬ ਸਰਕਾਰ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ ਚਾਰ ਮਹੀਨੇ ਹੋ ਗਏ ਹਨ ਪਰ ਜੇਕਰ ਲੋੜ ਪਈ ਤਾਂ ਅਸੀਂ ਵੀ ਸਖ਼ਤ ਕਦਮ ਚੁੱਕਾਂਗੇ।
Musewalas father recounted the pain the world is made of stone to take drastic steps