ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਫੈਦੇ ਦੇ ਦਰੱਖਤ ਨਾਲ ਟਕਰਾਉਣ ਨਾਲ ਕੈਂਟਰ ਚਾਲਕ ਵਿਅਕਤੀ ਦੀ ਮੌ+ਤ

A-canter-driver-died-after-hitti


LPTV / Chandigarh

ਹੁਸ਼ਿਆਰਪੁਰ: ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਲਾਗੇ ਅੱਜ ਤੜਕੇ ਇਕ ਸਰੀਏ ਨਾਲ ਭਰੇ ਕੈਂਟਰ ਦੇ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਨਾਲ ਕੈਂਟਰ ਚਾਲਕ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੈਂਟਰ ਨੰਬਰ ਐਚ.ਪੀ-12 ਐਨ 4424 ਜੋ ਕਿ ਸਰੀਏ ਨਾਲ ਭਰਿਆ ਹੋਇਆ ਸੀ ਅਤੇ ਚੰਡੀਗੜ੍ਹ ਵਾਲੀ ਸਾਈਡ ਤੋਂ ਜੰਮੂ ਵੱਲ ਜਾ ਰਿਹਾ ਸੀ। ਜਦੋਂ ਇਹ ਕੈਂਟਰ ਉਕਤ ਸਥਾਨ ‘ਤੇ ਪੁੱਜਾ ਤਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕੈਂਟਰ ਚਕਨਾਚੂਰ ਹੋ ਗਿਆ ਅਤੇ ਚਾਲਕ ਵੀ ਕੈਂਟਰ ਦੇ ਵਿਚ ਹੀ ਫਸ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਸਿਕੰਦਰ ਪੁੱਤਰ ਮੁਹੰਮਦ ਬਸ਼ੀਰ ਪਿੰਡ ਕੋਟ ਧਾਰਾ ਰਜ਼ੋਰੀ ਜੰਮੂ ਕਸ਼ਮੀਰ ਵਜੋਂ ਹੋਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਕੈਂਟਰ ਵਿਚੋਂ ਮ੍ਰਿਤਕ ਦੀ ਲਾਸ਼ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਪਰ ਲਾਸ਼ ਕੈਂਟਰ ਵਿਚ ਇਨ੍ਹੀਂ ਬੁਰੀ ਤਰ੍ਹਾਂ ਫਸੀ ਹੋਈ ਸੀ ਕਿ ਲਾਸ਼ ਕੱਡਣ ਨੂੰ ਕਈ ਘੰਟੇ ਲੱਗ ਗਏ।

A canter driver died after hitting a white tree


Popular Posts
Just Now