MLA ਪਠਾਨਮਾਜਰਾ ਦੀ ਦੂਜੀ ਪਤਨੀ ਨੇ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਸ਼ਿਕਾਇਤ, ਕਿਹਾ- ਸਿੱਖ ਮਰਿਆਦਾ ਖ਼ਿਲਾਫ਼ ਕੀਤਾ ਮੇਰੇ ਨਾਲ ਵਿਆਹ
LPTV / Chandigarh
ਪਟਿਆਲਾ: ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਹੁਣ ਇਨਸਾਫ਼ ਲਈ ਅਕਾਲ ਤਖ਼ਤ ਸਾਹਿਬ 'ਤੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਆਪਣੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਵਿਧਾਇਕ ਨੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਝੂਠ ਬੋਲ ਕੇ ਗੁਰੂ ਮਹਾਰਾਜ ਜੀ ਦਾ ਅਪਮਾਨ ਕਰ ਕੇ ਸਿੱਖ ਮਰਿਆਦਾ ਵਿਰੁੱਧ ਧੋਖਾ ਦਿੱਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕ ਪਠਾਨਮਾਜਰਾ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕਰ ਰਿਹਾ ਹੈ। ਗੁਰਪ੍ਰੀਤ ਕੌਰ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਵਿਧਾਇਕ ਨੂੰ ਬਣਦੀ ਕਾਰਵਾਈ ਕਰਕੇ ਸਜ਼ਾ ਦਿੱਤੀ ਜਾਵੇ।
The second wife of MLA Pathan Majra complained to the Akal Takht Sahib and said married me against Sikh morality