ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਨਪਸੰਦ ਸਬਜ਼ੀ ਨਾ ਬਣਾਉਣ 'ਤੇ ਕਲਯੁੱਗੀ ਪੁੱਤ ਨੇ ਬਜ਼ੁਰਗ ਮਾਂ ਨੂੰ ਛੱਤ ਤੋਂ ਸੁੱਟਿਆ, ਮੌ+ਤ

Kalyugis-son-threw-his-old-mothe


LPTV / Chandigarh

ਲੁਧਿਆਣਾ: ਕਲਯੁਗੀ ਪੁੱਤਰ ਨੇ ਆਪਣੀ ਮਾਂ ਨੂੰ ਛੱਤ ਤੋਂ ਹੇਠਾਂ ਸੁੱਟ ਕੇ ਕਤਲ ਕਰ ਦਿੱਤਾ। ਮਾਮਲਾ ਨਿਊ ਅਸ਼ੋਕ ਨਗਰ, ਸਲੇਮ ਟਾਬਰੀ ਦਾ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੀ ਪਸੰਦੀਦਾ ਸਬਜ਼ੀ ਘਰ ਵਿੱਚ ਨਾ ਬਣਨ ਕਾਰਨ ਆਪਣੀ ਮਾਂ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ 70 ਸਾਲਾ ਚਰਨਜੀਤ ਕੌਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਦੇ ਨਾਲ ਹੀ ਮ੍ਰਿਤਕਾ ਦੇ ਪਤੀ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ। ਛੋਟਾ ਪੁੱਤਰ ਸੁਰਿੰਦਰ ਸਿੰਘ ਉਰਫ ਟਿੰਕੂ ਕੰਮ ਨਹੀਂ ਕਰਦਾ। ਉਹ ਹਰ ਰੋਜ਼ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਘਰ ਵਿਚ ਝਗੜਾ ਕਰਦਾ ਰਹਿੰਦਾ ਸੀ। ਸੋਮਵਾਰ ਨੂੰ ਵੀ ਕੁਝ ਅਜਿਹਾ ਹੀ ਹੋਇਆ। ਦੁਪਹਿਰ ਵੇਲੇ ਸੁਰਿੰਦਰ ਸਿੰਘ ਨੇ ਸਬਜ਼ੀ ਉਸ ਦੀ ਪਸੰਦ ਦੀ ਨਾ ਬਣਨ ਕਾਰਨ ਖਾਣਾ ਖਾਂਦੇ ਸਮੇਂ ਝਗੜਾ ਸ਼ੁਰੂ ਕਰ ਦਿੱਤਾ। ਉਸ ਨੇ ਚਰਨਜੀਤ ਕੌਰ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਪਹਿਲਾਂ ਉਸ ਨੇ ਘਰ ਦੀ ਪਹਿਲੀ ਮੰਜ਼ਿਲ 'ਤੇ ਚਰਨਜੀਤ ਕੌਰ ਨਾਲ ਝਗੜਾ ਕੀਤਾ ਅਤੇ ਫਿਰ ਉਸ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ। ਇਸ ਤੋਂ ਬਾਅਦ ਵੀ ਉਸ ਦਾ ਗੁੱਸਾ ਠੰਢਾ ਨਾ ਹੋਇਆ ਤਾਂ ਉਸ ਨੇ ਚਰਨਜੀਤ ਨੂੰ ਗਲੀ ਵਿਚ ਵੀ ਕੁੱਟਣਾ ਜਾਰੀ ਰੱਖਿਆ।
ਗੁਰਚਰਨ ਸਿੰਘ ਅਨੁਸਾਰ ਜਦੋਂ ਉਹ ਬਚਾਅ ਲਈ ਆਇਆ ਤਾਂ ਉਸ ’ਤੇ ਵੀ ਪੁੱਤਰ ਵੱਲੋਂ ਹਮਲਾ ਕਰ ਦਿੱਤਾ ਗਿਆ। ਹਮਲੇ 'ਚ ਉਹ ਵੀ ਜ਼ਖਮੀ ਹੋ ਗਿਆ। ਮੁਹੱਲਾ ਵਾਸੀਆਂ ਦੀ ਮਦਦ ਨਾਲ ਚਰਨਜੀਤ ਕੌਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ 'ਚ ਇਲਾਜ ਅਧੀਨ ਚਰਨਜੀਤ ਕੌਰ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ। ਦੂਜੇ ਪਾਸੇ ਏ.ਸੀ.ਪੀ. ਮਨਿੰਦਰ ਬੇਦੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੀ ਸ਼ਿਕਾਇਤ ’ਤੇ ਮੁਲਜ਼ਮ ਸੁਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Kalyugis son threw his old mother from the roof to her death for not cooking her favorite vegetable


Popular Posts
Just Now