Breaking News - ਸਿਹਤ ਖ਼ਰਾਬ ਹੋਣ ਕਾਰਨ ਲੁਧਿਆਣਾ ਅਦਾਲਤ 'ਚ ਪੇਸ਼ ਨਹੀਂ ਹੋਣਗੇ ਨਵਜੋਤ ਸਿੱਧੂ
LPTV / Chandigarh
ਲੁਧਿਆਣਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਹੁਣ ਪੇਸ਼ ਨਹੀਂ ਹੋਣਗੇ। ਡਾਕਟਰਾਂ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਯਾਤਰਾ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਹਾਲਾਂਕਿ ਉਸ ਦੀ ਪੇਸ਼ੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਸੀ ਕਿ ਉਹ ਅਦਾਲਤ 'ਚ ਪੇਸ਼ ਹੋਵੇਗਾ ਜਾਂ ਨਹੀਂ।
ਦੱਸ ਦੇਈਏ ਕਿ ਉਹ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਬਰਖਾਸਤ ਪੁਲਿਸ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਦਾਇਰ ਕੇਸ ਵਿੱਚ ਗਵਾਹ ਵਜੋਂ ਪੇਸ਼ ਹੋਣਾ ਸੀ। ਸੀਜੇਐੱਮ ਸੁਮਿਤ ਮੱਕੜ ਦੀ ਅਦਾਲਤ ਨੇ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਗਵਾਹ ਵਜੋਂ ਤਲਬ ਕੀਤਾ ਸੀ।
Breaking News Navjot Sidhu will not appear in Ludhiana court due to ill health