ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸ਼ਹੀਦ ਭਗਤ ਸਿੰਘ ਦੇ ਘਰ ਦਾ ਪਹਿਲਾਂ ਕੱਟਿਆ ਬਿਜਲੀ ਕਨੈਕਸ਼ਨ, ਮੁੜ ਕੀਤਾ ਬਹਾਲ, ਜਾਣੋ ਕਾਰਨ

ਸ਼ਹੀਦ ਭਗਤ ਸਿੰਘ ਦੇ ਘਰ ਦਾ ਪਹਿਲਾਂ ਕੱਟਿਆ ਬਿਜਲੀ ਕਨੈਕਸ਼ਨ, ਮੁੜ ਕੀਤਾ ਬ


LPTV / Chandigarh

ਲਾਈਵ ਪੰਜਾਬੀ ਟੀਵੀ: ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਕਨੈਕਸ਼ਨ ਕੱਟਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦਾ ਬਿੱਲ ਬਕਾਇਆ ਸੀ, ਜਿਸਦਾ ਭੁਗਤਾਨ ਨਾ ਹੋਣ ਕਰਕੇ ਬਿਜਲੀ ਕਨੈਕਸ਼ਨ ਕੱਟ ਦਿੱਤਾ ਗਿਆ । 19 ਹਜ਼ਾਰ ਰੁਪਏ ਦੇ ਕਰੀਬ ਬਿਜਲੀ ਦਾ ਬਿੱਲ ਸੀ। ਇਸ ਮੌਕੇ ਕਾਂਗਰਸ ਵਲੋ ਸਵਾਲ ਚੁੱਕੇ ਜਾ ਰਹੇ ਨੇ ਜਿਸ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਤੇ ਉਨ੍ਹਾਂ ਵੱਲੋਂ ਦਾਆਵਾ ਕੀਤਾ ਗਿਆ ਕਿ ਉਹ ਬਿੱਲ ਦਾ ਭੁਗਤਾਨ ਕਰਣਗੇ ਪਰ ਉਸ ਤੋ ਥੋੜ੍ਹੇ ਸਮੇਂ ਬਾਅਦ ਹੀ ਬਿਜਲੀ ਬਹਾਲ ਕਰ ਦਿੱਤੀ ਗਈ। ਦੱਸ ਦਈਏ ਕਿ ਪਹਿਲਾਂ ਖ਼ਬਰ ਸੀ ਕਿ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਕਨੈਕਸ਼ਨ ਕੱਟ ਦਿੱਤਾ ਗਿਆ ਹੈ, ਕਿਉਂਕਿ ਘਰ ਦਾ ਬਿਜਲੀ ਬਿੱਲ ਬਕਾਇਆ ਸੀ ਪਰ ਹੁਣ ਖ਼ਬਰ ਆ ਰਹੀ ਹੈ ਕੀ ਬਿਜਲੀ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ ।
ਇਸ ਮਾਮਲੇ ਸਬੰਧੀ ਜਦੋਂ ਪੰਜਾਬ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈਂ। ਬਿੱਲ 9 ਅਕਤੂਬਰ ਨੂੰ ਹੀ ਭਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਘਰ ਦੇ ਕੇਅਰ ਟੇਕਰ ਦੀ ਤਨਖ਼ਾਹ ਨਹੀਂ ਦਿੱਤੀ ਗਈ ਤਾਂ ਇਸ ਨੂੰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ।ਈਟੀਓ ਨੇ ਦਾਅਵਾ ਕੀਤਾ ਕਿ ਨਾ ਤਾਂ ਭਗਤ ਸਿੰਘ ਦੇ ਘਰ ਦਾ ਕਨੈਕਸ਼ਨ ਕੱਟਿਆ ਅਤੇ ਨਾ ਹੀ ਮਿਊਜ਼ਿਅਮ ਦਾ ਕਨੈਕਸ਼ਨ ਕੱਟਿਆ ਗਿਆ। ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਇਸ ਮਾਮਲੇ ‘ਚ ਕਿਸੇ ਦੀ ਵੀ ਕੋਈ ਵੀ ਗੜਬੜੀ ਨਜ਼ਰ ਆਈ ਤਾਂ ਉਸ ਖਿਲਾਫ ਐਕਸ਼ਨ ਜ਼ਰਰੂ ਲਿਆ ਜਾਵੇਗਾ।

Shaheed Bhagat Singhs previously disconnected electricity connection was restored Know the reason


Popular Posts
Just Now