ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਮਰੀਕਾ ਦੇ ਸੇਂਟ ਲੁਈਸ ਦੇ ਸਕੂਲ 'ਚ ਗੋ+ਲੀ+ਬਾਰੀ; ਦੋ ਲੋਕਾਂ ਦੀ ਮੌ+ਤ

ਅਮਰੀਕਾ ਦੇ ਸੇਂਟ ਲੁਈਸ ਦੇ ਸਕੂਲ 'ਚ ਗੋ+ਲੀ+ਬਾਰੀ; ਦੋ ਲੋਕਾਂ ਦੀ ਮੌ+ਤ


LPTV / Chandigarh

ਸੇਂਟ ਲੁਈਸ: ਅਮਰੀਕਾ ਦੇ ਸੇਂਟ ਲੁਈਸ 'ਚ ਇੱਕ ਬੰਦੂਕਧਾਰੀ ਨੇ ਇੱਕ ਹਾਈ ਸਕੂਲ 'ਚ ਦਾਖਲ ਹੋ ਕੇ ਇੱਕ ਅਧਿਆਪਕ ਅਤੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ 'ਚ ਛੇ ਹੋਰ ਲੋਕ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਹ ਖੁਦ ਵੀ ਪੁਲਿਸ ਨਾਲ ਮੁਕਾਬਲੇ ਦੌਰਾਨ ਮਾਰਿਆ ਗਿਆ।
ਇਹ ਹਮਲਾ 'ਸੈਂਟਰਲ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਹਾਈ ਸਕੂਲ' 'ਚ ਸੋਮਵਾਰ ਸਵੇਰੇ 9 ਵਜੇ ਤੋਂ ਕੁਝ ਸਮਾਂ ਪਹਿਲਾਂ ਹੋਇਆ। ਇਸ ਦੌਰਾਨ ਸਕੂਲ 'ਚ ਹਫੜਾ-ਦਫੜੀ ਮਚ ਗਈ ਅਤੇ ਵਿਦਿਆਰਥੀ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।
ਹਮਲੇ ਤੋਂ ਘਬਰਾ ਗਈ ਇਕ ਲੜਕੀ ਨੇ ਦੱਸਿਆ ਕਿ ਹਮਲਾਵਰ ਉਸ ਦੇ ਬਿਲਕੁਲ ਸਾਹਮਣੇ ਆ ਗਿਆ ਸੀ ਪਰ ਇਸ ਦੌਰਾਨ ਉਸ ਦਾ ਪਿਸਤੌਲ ਜਾਮ ਹੋ ਗਿਆ ਅਤੇ ਉਹ ਆਪਣੀ ਜਾਨ ਬਚਾਉਣ ਲਈ ਉਥੋਂ ਫਰਾਰ ਹੋ ਗਈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਮੁਖੀ ਮਾਈਕਲ ਸੈਕ ਨੇ ਦੱਸਿਆ ਕਿ ਹਮਲਾਵਰ ਦੀ ਉਮਰ ਕਰੀਬ 20 ਸਾਲ ਹੈ। ਹਾਲਾਂਕਿ ਉਸ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਹਮਲੇ ਦੇ ਸੰਭਾਵਿਤ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਅਧਿਕਾਰੀਆਂ ਨੇ ਪੀੜਤਾਂ ਦੇ ਨਾਂ ਜਾਰੀ ਨਹੀਂ ਕੀਤੇ ਹਨ, ਪਰ ਸੇਂਟ ਲੁਈਸ ਪੋਸਟ-ਡਿਸਪੈਚ ਅਖਬਾਰ ਨੇ ਦੱਸਿਆ ਕਿ ਮ੍ਰਿਤਕ ਅਧਿਆਪਕ ਦੀ ਪਛਾਣ ਜੀਨ ਕੁਜ਼ਕਾ ਵਜੋਂ ਹੋਈ ਹੈ। ਵਿੱਚ ਹੋਇਆ ਕੁਜ਼ਕਾ ਦੀ ਧੀ ਅਬੇ ਕੁਜ਼ਕਾ ਨੇ ਕਿਹਾ ਕਿ ਉਸ ਦੀ ਮਾਂ ਕਲਾਸਰੂਮ 'ਚ ਬੰਦੂਕਧਾਰੀ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਰੀ ਗਈ ਸੀ। ਉਸ ਦੀ ਮਾਂ ਆਪਣੇ ਵਿਦਿਆਰਥੀਆਂ ਦੀ ਜਾਨ ਬਚਾਉਣ ਲਈ ਬੰਦੂਕਧਾਰੀ ਅਤੇ ਵਿਦਿਆਰਥੀਆਂ ਵਿਚਕਾਰ ਖੜ੍ਹੀ ਸੀ।

Go + Lee + Bari in the school of St Louis USA Death of two people


Popular Posts
Just Now