ਗੁਰਦਾਸਪੁਰ ਤੋਂ ਮੌਜੂਦਾ ਕਾਂਗਰਸੀ ਕੌਂਸਲਰ ਸਣੇ ਜੂਆ ਖੇਡਦੇ 14 ਕੀਤੇ ਗ੍ਰਿਫਤਾਰ
LPTV / Chandigarh
ਗੁਰਦਾਸਪੁਰ : ਥਾਣਾ ਤਿੱਬੜ ਦੀ ਪੁਲਿਸ ਨੇ ਜੂਆ ਖੇਡਦੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਗੈਂਬਲਿੰਗ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਮੌਜੂਦਾ ਕਾਂਗਰਸੀ ਕੌਂਸਲਰ ਵਰਿੰਦਰ ਕੁਮਾਰ ਉਰਫ ਬਿੰਦੂ ਵੀ ਸ਼ਾਮਲ ਹੈ।
ਮਾਮਲੇ ਦੇ ਤਫਤੀਸ਼ੀ ਅਧਿਕਾਰੀ ਐੱਸਆਈ ਅਮੈਨੂਅਲ ਮੱਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਕਿ ਮੁਖਬਰ ਦੀ ਇਤਲਾਹ 'ਤੇ ਘੁਰਾਲਾ ਬਾਈਪਾਸ ਮੁਕੇਰੀਆ ਰੋਡ ਗਲੀ 'ਚ ਚੁਬਾਰੇ 'ਤੇ ਰੇਡ ਕਰ ਕੇ ਨਿੰਮਾ ਪੁਤਰ ਮਹਿੰਦਰਪਾਲ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ, ਅਮਿਤ ਕੁਮਾਰ ਪੁੱਤਰ ਜਗਦੀਸ ਰਾਜ ਵਾਸੀ ਪੰਛੀ ਕਲੋਨੀ, ਅੰਕੁਰ ਪੁੱਤਰ ਰਾਮ ਲੁਭਾਇਆ ਵਾਸੀ ਕ੍ਰਿਸ਼ਨਾ ਨਗਰ, ਅਦਿੱਤਿਆ ਪੁੱਤਰ ਜੋਗਿੰਦਰ, ਵਰਿੰਦਰ ਕੁਮਾਰ ਪੁੱਤਰ ਉਮ ਪ੍ਰਕਾਸ, ਪਵਨ ਕੁਮਾਰ ਪੁੱਤਰ ਰਾਮ ਮੂਰਤੀ ਵਾਸੀਆਂ ਬਹਿਰਾਮਪੁਰ ਰੋਡ ਗੁਰਦਾਸਪੁਰ, ਜਿੰਮੀ ਕਾਂਤ ਪੁੱਤਰ ਰਾਮ ਲਾਲ ਵਾਸੀ ਬਾਬੋਵਾਲ, ਲਖਵਿੰਦਰ ਪੁੱਤਰ ਕਰਮ ਚੰਦ ਵਾਸੀ ਮੰਡੀ ਗੁਰਦਾਸਪੁਰ, ਐਡਵਿਨ ਪੁੱਤਰ ਯੂਸਫ ਵਾਸੀ ਧਾਰੀਵਾਲ, ਅਸਵਨੀ ਕੁਮਾਰ ਪੁੱਤਰ ਗੋਪਾਲ ਦਾਸ, ਨਵਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਬੱਲਖੈਰ, ਜੰਗ ਬਹਾਦਰ ਪੁੱਤਰ ਮਦਨ ਮੋਹਨ, ਅੱਕਸ ਪੁੱਤਰ ਸਾਕਾ, ਦੀਪਕ ਸੈਣੀ ਪੁਤਰ ਦਵਿੰਦਰ ਸੈਣੀ ਵਾਸੀਆਂਨ ਗੁਰਦਾਸਪੁਰ ਨੂੰ ਜੂਆ ਖੇਡਦੇ ਕਾਬੂ ਕੀਤਾ ਹੈ। ਮੌਕਾ ਤੋਂ 205,550/-ਰੁਪਏ ਭਾਰਤੀ ਕਰੰਸੀ ਨੋਟ ਅਤੇ 52 ਪੱਤੇ ਤਾਸ਼ ਬਰਾਮਦ ਹੋਏ ਹਨ। ਹਾਲਾਂਕਿ ਫੜੇ ਗਏ ਵਿਅਕਤੀਆਂ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ ਪਰ ਸ਼ਹਿਰ ਵਿੱਚ ਮਾਮਲੇ ਦੀ ਖੂਬ ਚਰਚਾ ਹੋ ਰਹੀ ਹੈ।
14 arrested for gambling including the current Congress councilor from Gurdaspur