ਪ੍ਰਯਾਗਰਾਜ- ਬੇਕਾਬੂ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ, 4 ਔਰਤਾਂ ਸਮੇਤ 5 ਦੀ ਮੌ+ਤ
LPTV / Chandigarh
ਪ੍ਰਯਾਗਰਾਜ: ਪ੍ਰਯਾਗਰਾਜ ਦੇ ਸੰਗਮ ਸ਼ਹਿਰ 'ਚ ਹੰਡਿਆਇਆ ਟੋਲ ਪਲਾਜ਼ਾ ਨੇੜੇ ਹੋਏ ਭਿਆਨਕ ਸੜਕ ਹਾਦਸੇ 'ਚ ਚਾਰ ਔਰਤਾਂ ਅਤੇ ਇਕ ਬੱਚੇ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ 'ਚ ਪੰਜ ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਨਪੁਰ ਤੋਂ ਵਾਰਾਣਸੀ ਜਾ ਰਹੀ ਟਵੇਰਾ ਕਾਰ ਹੰਡੀਆ ਟੋਲ ਪਲਾਜ਼ਾ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਹਾਦਸੇ 'ਚ 4 ਔਰਤਾਂ ਅਤੇ 1 ਬੱਚੇ ਸਮੇਤ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ 5 ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਹੰਡਿਆਇਆ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਪੰਚਨਾਮਾ ਕਰਵਾ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸਦੇ ਨਾਲ ਹੀ ਮੌਕੇ 'ਤੇ ਮੌਜੂਦ ਪੁਲਿਸ ਅਗਾਊਂ ਕਾਰਵਾਈ 'ਚ ਜੁਟੀ ਹੋਈ ਹੈ।
ਪੁਲਿਸ ਅਨੁਸਾਰ ਇਹ ਹਾਦਸਾ ਸਵੇਰੇ 6:40 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ ਟਵੇਰਾ ਗੱਡੀ (ਯੂਪੀ 78 ਬੀਕਿਊ 3601) ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਕਾਰ 'ਚ ਸਵਾਰ ਸਾਰੇ ਲੋਕ ਪਿੰਡ ਸਰਾਏ ਲਾਲ ਉਰਫ ਸ਼ਿਵਗੜ੍ਹ ਥਾਣਾ ਸੋਰਾਓਂ ਜ਼ਿਲਾ ਪ੍ਰਯਾਗਰਾਜ ਤੋਂ ਵਿੰਧਿਆਚਲ ਜਾ ਰਹੇ ਸਨ।
Prayagraj Uncontrolled car collided with electric pole 5 including 4 women died