Ram Rahim News- ਚੰਡੀਗੜ੍ਹ ਦੇ ਵਕੀਲ ਨੇ ਹਰਿਆਣਾ ਨੂੰ ਭੇਜਿਆ ਨੋਟਿਸ, ਰਾਮ ਰਹੀਮ ਦਾ ਗਾਣਾ Youtube ਤੋਂ ਹਟਾਉਣ ਦੀ ਮੰਗ
LPTV / Chandigarh
ਚੰਡੀਗੜ੍ਹ: ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐੱਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਵਾਸਤੇ ਕਿਹਾ ਹੈ।
ਆਪਣੇ ਨੋਟਿਸ ਵਿਚ ਐਚ ਸੀ ਅਰੋੜਾ ਨੇ ਕਿਹਾ ਕਿ ਰਾਮ ਰਹੀਮ ਨੂੰ ਜਬਰ ਜਨਾਹ ਤੇ ਕਤਲ ਦੇ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਹੈ।
ਹਰਿਆਣਾ ਸਰਕਾਰ ਨੇ ਉਸਨੂੰ 40 ਦਿਨਾਂ ਦੀ ਪੈਰੋਲ ਦੇ ਦਿੱਤੀ ਜਿਸ ਦੌਰਾਨ ਉਹ ਯੂਪੀ ਠਹਿਰਿਆ ਹੈ ਤੇ ਸਤਿਸੰਗ ਕਰ ਰਿਹਾ ਹੈ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀਆਂ ਦੇ ਆਗੂ ਉਸ ਤੋਂ ਆਸ਼ੀਰਵਾਦ ਲੈ ਰਹੇ ਹਨ ਤੇ ਉਸਨੇ ਆਪਣਾ ਗੀਤ ’ਸਾਡੀ ਨਿੱਤ ਦੀਵਾਲੀ’ ਵੀ ਜਾਰੀ ਕੀਤਾ ਹੈ।
ਨੋਟਿਸ ਵਿਚ ਕਿਹਾ ਗਿਆ ਕਿ ਸਰਕਾਰ ਨੇ ਉਸਦਾ ਗਾਣਾ ਯੂ ਟਿਊਬ ਤੋਂ ਹਟਵਾਉਣ ਲਈ ਵੀ ਕੋਈ ਕਦਮ ਨਹੀਂ ਚੁੱਕਿਆ।ਵਕੀਲ ਨੇ ਮੰਗ ਕੀਤੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ।
Ram Rahim News Chandigarh lawyer sent notice to Haryana demanding removal of Ram Rahims song from YouTube