ਮੁੜ ਵਿਵਾਦਾਂ 'ਚ ਘਿਰੀ CU, ਹੋਸਟਲ ਦੀ ਦਾਲ ‘ਚ ਨਿਕਲਿਆ ਮਰਿਆ ਚੂਹਾ, ਦੇਖੋ ਵੀਡੀਓ
LPTV / Chandigarh
ਲਾਈਵ ਪੰਜਾਬੀ ਟੀਵੀ : ਪੰਜਾਬ ਦੇ ਘੜੂਆਂ 'ਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇੱਕ ਮਰਿਆ ਚੂਹਾ ਪੀਲੀ ਦਾਲ ਵਿੱਚ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਬੁਆਏਜ਼ ਹੋਸਟਲ ਦੀ ਦੱਸੀ ਗਈ ਹੈ। ਯੂਨੀਵਰਸਿਟੀ ਦੇ ਇੱਕ ਅਧਿਕਾਰੀ ਅਨੁਸਾਰ ਇਹ ਮਾਮਲਾ ਅਜੇ ਤੱਕ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਹੈ।
ਇਸ ਵੀਡੀਓ ਨੂੰ ਵਿਸ਼ਵ ਸਿਹਤ ਸੰਗਠਨ (WHO) ਅਤੇ ਭਾਰਤੀ ਸਿਹਤ ਸੇਵਾ (IHS) ਦੇ ਨਾਲ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ‘ਤੇ ਇਕ ਵਿਅਕਤੀ ਨੇ ਜਵਾਬ ਦਿੱਤਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਹ ਦਾਲ ਖਾਧੀ ਹੈ, ਉਨ੍ਹਾਂ ਦਾ ਕੀ ਹੋਵੇਗਾ? ਇਹ ਵੀਡੀਓ ਪਿਛਲੇ ਐਤਵਾਰ ਦੁਪਹਿਰ ਦੇ ਖਾਣੇ ਦੇ ਸਮੇਂ ਦਾ ਦੱਸਿਆ ਜਾ ਰਿਹਾ ਹੈ, ਜਦੋਂ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥੀਆਂ ਨੂੰ ਖਾਣਾ ਦਿੱਤਾ ਜਾ ਰਿਹਾ ਸੀ।
Watch the video