ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਰਾਜਪੁਰਾ ਦੇ ਸੀਨੀਅਰ ਪੱਤਰਕਾਰ ਨੇ ਕੀਤੀ ਖੁਦ+ਕੁਸ਼ੀ, ਸੁਸਾਈਡ ਨੋਟ ਲਿਖ ਕੇ ਸਾਬਕਾ ਕਾਂਗਰਸੀ ਵਿਧਾਇਕ 'ਤੇ ਦੋਸ਼

ਰਾਜਪੁਰਾ ਦੇ ਸੀਨੀਅਰ ਪੱਤਰਕਾਰ ਨੇ ਕੀਤੀ ਖੁਦ+ਕੁਸ਼ੀ, ਸੁਸਾਈਡ ਨੋਟ ਲਿਖ


LPTV / Chandigarh

ਚੰਡੀਗੜ੍ਹ: ਰਾਜਪੁਰਾ ਵਿੱਚ ਇੱਕ ਸੀਨੀਅਰ ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰ ਰਮੇਸ਼ ਵੱਲੋਂ ਕਈ ਲੋਕਾਂ ਕੋਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਬਾਰੇ ਕਿਹਾ ਜਾ ਰਿਹਾ ਹੈ। ਇਸ ਬਾਰੇ ਰਮੇਸ਼ ਕੁਮਾਰ ਨੇ ਇੱਕ ਵੀਡੀਓ ਬਣਾਇਆ ਅਤੇ ਉਨ੍ਹਾਂ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਸੁਸਾਇਡ ਨੋਟ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚ ਕਈ ਲੋਕਾਂ ਦੇ ਨਾਂਅ ਦੱਸੇ ਜਾ ਰਹੇ ਹਨ, ਜਿਨ੍ਹਾਂ ਕੋਲੋਂ ਪੱਤਰਕਾਰ ਪ੍ਰੇਸ਼ਾਨ ਸੀ।
ਮਿਲੀ ਜਾਣਕਾਰੀ ਮੁਤਾਬਿਕ ਪੱਤਰਕਾਰ ਰਮੇਸ਼ ਕੁਮਾਰ ਨੇ ਇਥੇ ਸਿ਼ਵਾਜੀ ਪਾਰਕ ਵਿੱਚ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੱਤਰਕਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਸਾਬਕਾ ਕਾਂਗਰਸੀ ਵਿਧਾਇਕ 'ਤੇ ਦੋਸ਼ ਵੀ ਲਾਏ ਗਏ। ਰਮੇਸ਼ ਕੁਮਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਦੋਸ਼' ਲਾਉਂਦਿਆਂ ਕਿਹਾ ਕਿ ਕੰਬੋਜ ਨੇ ਉਸ ਦੀ ਦੁਕਾਨ 'ਤੇ ਕਬਜ਼ਾ ਕਰਵਾ ਕੇ ਉਸ ਨੂੰ ਬੇਰੁਜ਼ਗਾਰ ਕਰ ਦਿੱਤਾ ਸੀ ਅਤੇ ਉਸਦੇ ਮੁੰਡੇ ਮਿਲਟੀ ਕੰਬੋਜ ਨੇ ਉਸਦਾ ਢਾਬਾ ਵੀ ਬੰਦ ਕਰ ਦਿੱਤਾ ਸੀ, ਜਿਸਦੇ ਉਹ 30 ਹਜ਼ਾਰ ਮਹੀਨਾ ਨਹੀਂ ਦੇ ਸਕਿਆ ਸੀ।ਇਸ ਵੀਡੀਓ ਵਿੱਚ ਪੱਤਰਕਾਰ ਨੇ ਕਈ ਹੋਰ ਲੋਕਾਂ 'ਤੇ ਵੀ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ਰਮੇਸ਼ ਕੁਮਾਰ ਨੇ ਕਿਹਾ ਕਿ ਉਹ ਇਨ੍ਹਾਂ ਸਭ ਲੋਕਾਂ ਕੋਲੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ, ਕਿਉਂਕਿ ਇਨ੍ਹਾਂ ਸਾਰਿਆਂ ਨੇ ਰਲ ਕੇ ਉਸ ਉਪਰ ਕਈ ਕੇਸ ਪਵਾ ਦਿੱਤੇ। ਮਾਮਲੇ ਦਾ ਪਤਾ ਲੱਗਣ 'ਤੇ ਪੁਲਿਸ ਤੁਰੰਤ ਮੌਕੇ ਉਪਰ ਪੁੱਜੀ ਅਤੇ ਜਾਂਚ ਅਰੰਭ ਦਿੱਤੀ ਹੈ। ਖੁਦਕੁਸ਼ੀ ਨੋਟ ਬਰਾਮਦ ਕਰ ਲਿਆ ਗਿਆ ਹੈ।

The senior journalist of Rajpura committed suicide by writing a suicide note and accused the former Congress MLA


Popular Posts
Just Now