ਕੋਟਕਪੂਰਾ ਘਟਨਾ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ
LPTV / Chandigarh
ਚੰਡੀਗੜ੍ਹ: ਫਰੀਦਕੋਟ 'ਚ ਵੀਰਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਡੇਰਾ ਸੱਚਾ ਸੌਦਾ ਦੇ ਇੱਕ ਸਮਰਥਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ 'ਚ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਅਤੇ ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਕਤਲ ਦੇ ਸਬੰਧ ਵਿੱਚ ਸਾਰੇ 6 ਸ਼ੂਟਰਾਂ ਅਤੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ ਅਤੇ ਅਗਲੇਰੀ ਛਾਪੇਮਾਰੀ ਜਾਰੀ ਹੈ।
Kotakpura incident Special cell of Delhi Police arrested 3 shooters of Goldi Brar gang