ਨੌਜਵਾਨ ਦੀ ਮੌ+ਤ ਮਗਰੋਂ ਫਗਵਾੜਾ ਦੇ ਸਿਵਲ ਹਸਪਤਾਲ 'ਚ ਹੰਗਾਮਾ, ਡਾਕਟਰ ਦੀ ਕੀਤੀ ਕੁੱਟ+ਮਾਰ
LPTV / Chandigarh
ਲਾਈਵ ਪੰਜਾਬੀ ਟੀਵੀ: ਫਗਵਾੜਾ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਸਟਾਫ ਅਤੇ ਡਾਕਟਰਾਂ 'ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਕੁੱਟਮਾਰ ਕੀਤੀ। ਮਾਮਲਾ ਇੰਨਾ ਵੱਧ ਗਿਆ ਕਿ ਗੁੱਸੇ 'ਚ ਆਏ ਸਟਾਫ ਅਤੇ ਡਾਕਟਰਾਂ ਨੇ ਪਰਿਵਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਹੜਤਾਲ 'ਤੇ ਚਲੇ ਗਏ। ਉਨ੍ਹਾਂ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
After the death of the young man the commotion in the civil hospital of Phagwara the beating of the doctor