Firing in Iran- ਹਮਲਾਵਰਾਂ ਨੇ ਬਾਜ਼ਾਰ 'ਚ ਕੀਤੀ ਅੰਨ੍ਹੇਵਾਹ ਗੋਲੀ+ਬਾਰੀ, 5 ਦੀ ਮੌ+ਤ, 10 ਜ਼ਖ਼ਮੀ
LPTV / Chandigarh
ਲਾਈਵ ਪੰਜਾਬੀ ਟੀਵੀ: ਈਰਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਬਾਜ਼ਾਰ ਵਿੱਚ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਦੱਖਣ-ਪੱਛਮੀ ਈਰਾਨ ਦੇ ਇਜੇਹ ਸ਼ਹਿਰ ਵਿੱਚ ਵਾਪਰੀ। ਹਮਲਾਵਰਾਂ ਨੇ ਇੱਥੋਂ ਦੇ ਬਾਜ਼ਾਰ ਵਿੱਚ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਪੰਜ ਵਿਅਕਤੀ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਹਮਲੇ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਨਿਊਜ਼ ਏਜੰਸੀ IRNA ਨੇ ਦੱਸਿਆ ਕਿ ਹਮਲਾਵਰ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਏਜੇਹ ਦੇ ਕੇਂਦਰੀ ਬਾਜ਼ਾਰ 'ਚ ਪਹੁੰਚੇ। ਅਤੇ ਉਥੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 10 ਜ਼ਖਮੀ ਹੋ ਗਏ। ਹਾਲਾਂਕਿ ਹੁਣ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ।
ਹਾਲ ਹੀ ਦੇ ਸਮੇਂ ਵਿੱਚ ਈਰਾਨ ਵਿੱਚ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋਏ ਹਨ, ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਈ ਥਾਵਾਂ 'ਤੇ ਹਿੰਸਕ ਝੜਪਾਂ ਵੀ ਹੋਈਆਂ ਹਨ। ਈਰਾਨ ਵਿੱਚ ਹਮਲਿਆਂ ਦੀਆਂ ਰਿਪੋਰਟਾਂ ਆਮ ਹਨ। ਇੱਥੇ ਨਿੱਤ ਦਿਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਪਿਛਲੇ ਮਹੀਨੇ ਹੋਏ ਇੱਕ ਹਮਲੇ ਵਿੱਚ ਘੱਟੋ-ਘੱਟ 13 ਲੋਕ ਮਾਰੇ ਗਏ ਸਨ। ਸ਼ਿਰਾਜ਼ ਵਿੱਚ ਸ਼ਾਹ ਚਰਾਘ ਦੇ ਮਕਬਰੇ ਉੱਤੇ ਹਮਲਾ ਹੋਇਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਸਮੂਹ ਨੇ ਲਈ ਸੀ।
Firing in Iran Attackers fired indiscriminately in the market killing 5 and injuring 10