ਲੁਧਿਆਣਾ ਦੇ ਗੁਰਦੁਆਰਾ ਸਾਹਿਬ 'ਚੋਂ ਗੋਲਕ ਚੋਰੀ, CCTV 'ਚ ਘਟਨਾ ਹੋਈ ਕੈਦ
LPTV / Chandigarh
ਲੁਧਿਆਣਾ : ਜ਼ਿਲ੍ਹਾ ਲੁਧਿਆਣਾ 'ਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਸ਼ਰਾਰਤੀ ਅਨਸਰ ਗੁਰਦੁਆਰਾ ਸਾਹਿਬ ਦੀ ਗੋਲਕ ਵੀ ਚੋਰੀ ਕਰ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ ਹਨੇਰੇ ਵਿਚ ਅਣਪਛਾਤੇ ਗੋਲਕ ਚੋਰੀ ਕਰਕੇ ਲੈ ਕੇ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਘਟਨਾ ਬੀਤੀ ਰਾਤ 1 ਤੋਂ 2 ਵਜੇ ਦੀ ਹੈ। ਚਾਰ ਅਣਪਛਾਤੇ ਵਿਅਕਤੀ ਗੁਰਦੁਆਰਾ ਸਾਹਿਬ ਦੇ ਗੇਟ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ ਤੇ ਗੋਲਕ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਪਾਠ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਬਾਹਰ ਵਾਲੇ ਗੇਟ ਦਾ ਤਾਲਾ ਟੁੱਟਿਆ ਪਿਆ ਸੀ ਅਤੇ ਗੁਰੂ ਘਰ ਦੀ ਗੋਲਕ ਗਾਇਬ ਸੀ ਤੇ ਉਨ੍ਹਾਂ ਵੱਲੋਂ ਮੌਕੇ ਉਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਇਤਲਾਹ ਕੀਤੀ ਗਈ ਤੇ ਸੂਚਨਾ ਮਿਲਦੇ ਹੀ ਸਾਰਾ ਪਿੰਡ ਇਕੱਠਾ ਹੋ ਗਿਆ। ਸਰਪੰਚ ਨੇ ਅੱਗੇ ਦੱਸਿਆ ਕਿ ਥਾਣਾ ਮਿਹਰਬਾਨ ਦੇ ਐਸਐਚਓ ਆਪਣੀ ਪੁਲਿਸ ਪਾਰਟੀ ਦੇ ਨਾਲ ਮੌਕੇ ਉਤੇ ਪਹੁੰਚੇ ਤੇ ਉਨ੍ਹਾਂ ਨੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਚੈੱਕ ਕੀਤੀ।
Bullet theft from Gurudwara Sahib of Ludhiana captured on CCTV