ਡੱਲੇਵਾਲ 'ਤੇ ਭੜਿਆ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਿਹਾ- ਭਾਜਪਾ ਦੇ ਇਸ਼ਾਰੇ 'ਤੇ ਰੱਖਿਆ ਮਰਨ ਵਰਤ
LPTV / Chandigarh
ਪੰਜਾਬ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 6ਵੇਂ ਦਿਨ ਵੀ ਜਾਰੀ ਹੈ। ਦੂਜੇ ਪਾਸੇ ਕਿਸਾਨ ਨੇਤਾ ਰੁਲਦੂ ਸਿੰਘ ਨੇ ਡੱਲੇਵਾਲ 'ਤੇ ਦੋਸ਼ ਲਾਇਆ ਹੈ ਕਿ ਭਾਜਪਾ ਦੇ ਇਸ਼ਾਰੇ 'ਤੇ ਮਰਨ ਵਰਤ ਸ਼ੁਰੂ ਕੀਤਾ ਹੈ। ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਰੁਲਦੂ ਸਿੰਘ ਨੇ ਦਿੱਲੀ ਵਿਚ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਮੋਰਚੇ ਨੂੰ ਭਾਜਪਾ ਦੇ ਕਹਿਣ 'ਤੇ ਖਤਮ ਕਰਵਾਇਆ ਸੀ। ਰੁਲਦੂ ਸਿੰਘ ਮਾਨਸਾ ਨੇ ਕਿਹਾ ਡੱਲੇਵਾਲ਼ ਨੂੰ ਮਰਨ ਵਰਤ 'ਤੇ ਨਹੀਂ ਬੈਠਣਾ ਚਾਹੀਦਾ ਸੀ ਇਹ ਮੂਰਖ ਭਰਿਆ ਕਦਮ ਹੈ। ਰੁਲਦੂ ਸਿੰਘ ਮਾਨਸਾ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਬੇਵਜ੍ਹਾ ਪੰਜਾਬ ਦੇ ਹੀ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਹੈ। ਸਰਕਾਰ ਦੇ ਖਿਲਾਫ਼ ਜੇਕਰ ਸੰਘਰਸ਼ ਕਰਨਾ ਹੈ ਤਾਂ ਸਰਕਾਰ ਨੂੰ ਘੇਰਨ ਲਈ ਚੰਡੀਗੜ੍ਹ ਦੇ ਰਸਤੇ ਨੂੰ ਰੋਕ ਲੈਂਦੇ ਤਾਂ ਠੀਕ ਸੀ ਪਰ ਪੰਜਾਬ ਦੇ ਲੋਕਾਂ ਨੇ ਕਿਸਾਨਾਂ ਦਾ ਕੀ ਵਿਗਾੜਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਡੱਲੇਵਾਲ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੂੰ ਵੀ ਇਨ੍ਹਾਂ ਵਰਗੇ ਲੋਕਾਂ ਨੇ ਰਾਜਨੀਤਕ ਲਾਭ ਲਈ ਤੋੜਿਆ ਤੇ ਹੁਣ ਗੈਰ-ਰਾਜਨੀਤਕ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਬੋਲ ਰਹੇ ਹਨ।
Ruldu Singh Mansa a farmer leader who protested at Dallewal said On the behest of BJP the fast to death was kept