ਅਗਲੇ 3 ਦਿਨਾਂ ਤਕ ਗੰ+ਨ ਕਲਚਰ ਨੂੰ ਲੈ ਕੇ ਨਹੀਂ ਹੋਵੇਗੀ ਕੋਈ FIR, CM ਮਾਨ ਦੇ DGP ਨੂੰ ਦਿੱਤੇ ਨਿਰਦੇਸ਼
LPTV / Chandigarh
ਲਾਈਵ ਪੰਜਾਬੀ ਟੀਵੀ: ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ FIR ਦਰਜ ਕਰ ਰਹੀ ਸੀ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਐੱਫਆਈਆਰ ਦਰਜ ਨਾ ਕੀਤੀ ਜਾਵੇ।
ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿਚ ਅਪੀਲ ਕੀਤੀ ਗਈ ਹੈ ਕਿ- ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਲਿਆ ਜਾਵੇ।CM ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਕੋਈ FIR ਦਰਜ ਨਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਭੜਕਾਊ ਕਾਂਟੈਂਟ ਹਟਾਉਣ ਦਾ ਸਮਾਂ ਮਿਲ ਸਕੇ।
For the next 3 days there will be no FIR regarding gun culture Instructions given to DGP by CM Hon