ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Tender scam cases- ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਐਲਾਨਿਆ ਭਗੌੜਾ, ਅਦਾਲਤ ਨੇ ਸੁਣਾਇਆ ਫ਼ੈਸਲਾ

Tender scam cases- ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਐਲ


LPTV / Chandigarh

ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਦੇ ਵਿਚ ਖੁਰਾਕ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਕਰ ਰਹੇ ਰਾਕੇਸ਼ ਕੁਮਾਰ ਸਿੰਗਲਾ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਲੁਧਿਆਣਾ ਦੀ ਸੀਜੇਐਮ ਅਦਾਲਤ ਦੇ ਜੱਜ ਸੁਮਿਤ ਮੱਕੜ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ। ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੇ ਨਾਲ ਰਾਕੇਸ਼ ਕੁਮਾਰ ਸਿੰਗਲਾ ਦੀ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਬਣਾਈ ਹੋਈ ਜਾਇਦਾਦ ਸਬੰਧੀ ਵੀ ਵੇਰਵਾ ਇਕੱਠਾ ਕਰਕੇ ਉਸ ਨੂੰ ਨਾਲ ਅਟੈਚ ਕਰਨ ਦੀ ਤਿਆਰੀ ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾ ਰਹੀ ਹੈ।
ਖੁਰਾਕ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਰਹੇ ਰਾਕੇਸ਼ ਕੁਮਾਰ ਸਿੰਗਲਾ ਦੇ ਇਲਜ਼ਾਮ ਨੇ ਕਿ ਉਸ ਨੇ ਤੇਲੂ ਰਾਮ ਨੂੰ ਮੰਡੀ ਦੀ ਅਨਾਜ ਦਾ ਢੋਆ ਢੁਆਈ ਦਾ ਟੈਂਡਰ ਦੇਣ ਲਈ 30 ਲੱਖ ਰੁਪਏ ਦੀ ਮੰਗ ਕੀਤੀ ਸੀ ਜਦੋਂ ਕਿ 20 ਲੱਖ ਰੁਪਏ ਦੇ ਕੇ ਤੇਲੂ ਰਾਮ ਨੇ ਇਹ ਟੇਂਡਰ ਹਾਸਲ ਕੀਤੇ ਸਨ ਜਿਸ ਵਿੱਚ ਬੇਨਿਯਮੀਆਂ ਕਰਕੇ ਇਸ ਪੂਰੇ ਘਪਲੇ ਦਾ ਖੁਲਾਸਾ ਹੋਇਆ ਸੀ। ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

Tender scam cases Deputy Director Rakesh Kumar Singla was declared a fugitive by the court


Popular Posts
Just Now