ਭ੍ਰਿਸ਼ਟਾਚਾਰ ਵਿਰੋਧੀ ਦਿਵਸ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਲੋਕਾਂ ਨੂੰ ਕੀਤੀ ਇਹ ਅਪੀਲ
LPTV / Chandigarh
ਚੰਡੀਗੜ੍ਹ: ਅੱਜ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ।
CM ਮਾਨ ਨੇ ਟਵੀਟ ਕਰਕੇ ਲਿਖਿਆ: ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਬਿਮਾਰੀ ਹੈ… ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਹਨ… ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਦੇਸ਼ ਵਿੱਚ ਇਹਨਾਂ ਦੋਵਾਂ ਬਿਮਾਰੀਆਂ ਨਾਲ ਲੜ ਰਹੀ ਹੈ… ਅੱਜ #AntiCorruptionDay ਦਾ ਮੌਕਾ ਹੈ ਪਰ ਆਓ। ਪ੍ਰਣ ਕਰੀਏ ਕਿ ਅਸੀਂ ਦੋਵੇਂ ਬਿਮਾਰੀਆਂ ਨੂੰ ਜੜ੍ਹੋਂ ਪੁੱਟ ਦੇਵਾਂਗੇ।
Anti Corruption Day Chief Minister Bhagwant Mann made this appeal to the people by tweeting