ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਲਤੀਫ਼ਪੁਰਾ ਦੇ ਬੇਘਰ ਲੋਕਾਂ ਦੀ ਸੇਵਾ ਲਈ ਅੱਗੇ ਆਇਆ ਖ਼ਾਲਸਾ ਏਡ, ਟੀਮ ਕਰ ਰਹੀ ਹੈ ਹਰ ਤਰ੍ਹਾਂ ਦੀ ਮਦਦ

ਲਤੀਫ਼ਪੁਰਾ ਦੇ ਬੇਘਰ ਲੋਕਾਂ ਦੀ ਸੇਵਾ ਲਈ ਅੱਗੇ ਆਇਆ ਖ਼ਾਲਸਾ ਏਡ, ਟੀਮ ਕ


LPTV / Chandigarh

ਜਲੰਧਰ: ਬੀਤੇ ਕੁਝ ਦਿਨ ਪਹਿਲਾਂ ਲਤੀਫਪੁਰਾ 'ਚ ਕਈ ਘਰ ਢਾਹ ਦਿੱਤੇ ਗਏ, ਜਿਸ ਕਾਰਨ ਕਈ ਲੋਕ ਬੇਘਰ ਹੋ ਗਏ। ਇਸ ਕਾਰਨ ਹੁਣ ਜਲੰਧਰ ਦੇ ਲਤੀਫਪੁਰਾ 'ਚ ਬੇਘਰ ਲੋਕਾਂ ਦੀ ਮਦਦ ਲਈ ਖਾਲਸਾ ਏਡ ਦੀ ਟੀਮ ਅੱਗੇ ਆਈ ਹੈ। ਖਾਲਸਾ ਏਡ ਨੇ ਬੇਘਰ ਹੋਏ ਲੋਕਾਂ ਨੂੰ ਤੰਬੂ ਲਗਾ ਦਿੱਤੇ ਹਨ ਅਤੇ ਲੋਕਾਂ ਦੇ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਖਾਲਸਾ ਏਡ ਵੱਲੋਂ ਹਰ ਤਰ੍ਹਾਂ ਦੀ ਬੇਸਿਕ ਸਹੂਲਤ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ।
ਦੱਸ ਦੇਈਏ ਕਿ 9 ਦਸੰਬਰ ਨੂੰ ਇੰਪਰੂਵਮੈਂਟ ਟਰੱਸਟ ਦੀ ਟੀਮ ਕਰੀਬ 600 ਪੁਲਿਸ ਮੁਲਾਜ਼ਮਾਂ ਦੇ ਨਾਲ ਮਸ਼ੀਨਾਂ ਲੈ ਕੇ ਪਹੁੰਚੀ ਅਤੇ ਉਨ੍ਹਾਂ ਦੇ ਨਾਜਾਇਜ਼ ਮਕਾਨਾਂ ਨੂੰ ਢਾਹ ਦਿੱਤਾ ਗਿਆ ਸੀ, ਕਿਉਂਕਿ ਹਾਈਕੋਰਟ ਵੱਲੋਂ 12 ਦਸੰਬਰ ਨੂੰ ਕਾਰਵਾਈ ਰਿਪੋਰਟ ਮੰਗੀ ਗਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਇਲਾਕੇ ਦੇ ਲੋਕਾਂ ਵੱਲੋਂ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਪਣੇ ਟੁੱਟੇ ਹੋਏ ਘਰਾਂ ਦੇਖ ਕੇ ਲੋਕਾਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

Khalsa Aid Team has come forward to serve the homeless people of Latifpura and is providing all kinds of help


Popular Posts
Just Now