ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਮੁਸ਼ਕਲਾਂ ‘ਚ ਵਾਧਾ, ਵਿਜੀਲੈਂਸ ਨੇ ਸ਼ੁਰੂ ਕੀਤੀ ਜਾਂਚ
LPTV / Chandigarh
ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗੀ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਜਾਇਦਾਦ ਦੀ ਕੀਮਤ ਦਾ ਪਤਾ ਲਗਾਉਣ ਲਈ ਸੋਮਵਾਰ ਨੂੰ ਉਨ੍ਹਾਂ ਦੇ ਪਟਿਆਲਾ-ਸਰਹਿੰਦ ਰੋਡ ਸਥਿਤ ਅਲਕਾਜ਼ਾਰ ਮੈਰਿਜ ਪੈਲੇਸ ਵਿਖੇ ਪਹੁੰਚੀ।
ਇਸ ਮਾਮਲੇ ‘ਚ ਮਿਲੀ ਜਾਣਕਾਰੀ ਮੁਤਾਬਕ ਟੀਮ ਭਰਤਇੰਦਰ ਦੀ ਨਾਭਾ ਰੋਡ ਪਟਿਆਲਾ ਵਿਖੇ ਬਣਾਏ ਗਏ ਬਹੁ-ਮੰਜਲੀ ਸ਼ੌਪਿੰਗ ਕੰਪਲੈਕਸ ਦੀ ਗਿਣਤੀਆਂ-ਮਿਣਤੀਆਂ ਕਰ ਰਹੀ ਹੈ। ਉਸ ਦੀਆਂ ਜਾਇਦਾਦਾਂ ਦੇ ਮੁਲਾਂਕਣ ਲਈ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਸਰਹਿੰਦ ਰੋਡ ‘ਤੇ ਬਣਾਏ ਗਏ ਪੰਜ ਤਾਰਾ ਮੈਰਿਜ ਪੈਲਸ ਵੀ ਪੁੱਜੀ, ਜਿੱਥੇ ਤਾਲਾ ਲੱਗਿਆ ਹੋਣ ਕਾਰਨ ਉਹ ਵਾਪਸ ਆ ਗਏ।
ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਾਹਲ ਖ਼ਿਲਾਫ਼ ਰਸਮੀ ਜਾਂਚ ਸ਼ੁਰੂ ਕਰ ਦਿੱਤੀ ਹੈ। “ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਚਾਹਲ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕਰਨ ਲਈ ਬੇਨਤੀ ਵੀ ਭੇਜੀ ਗਈ ਹੈ ਤਾਂ ਜੋ ਉਹ ਭੱਜ ਨਾ ਸਕੇ। VB ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਉਸਦਾ ਫ਼ੋਨ ਬੰਦ ਹੈ ਤੇ ਉਹ 10 ਦਿਨਾਂ ਤੋਂ ਟਰੇਸ ਨਹੀਂ ਹੋ ਰਿਹਾ।
Captain Amarinder Singhs adviser Bharatinder Singh Chahals problems increased vigilance started investigation