ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਨਰੇਗਾ ਫੰਡਾਂ 'ਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਅਤੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਮਨਰੇਗਾ ਫੰਡਾਂ 'ਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰ


LPTV / Chandigarh

ਤਰਨ ਤਾਰਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance has registered a case against female sarpanch two MNREGA employees and one person on the charge of misappropriation of MNREGA funds


Popular Posts
Just Now