ਜੰਮੂ ਦੇ ਸਿੱਧਰਾ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, ਮੁਕਾਬਲੇ 'ਚ ਤਿੰਨ ਅੱਤ+ਵਾਦੀ ਕੀਤੇ ਢੇਰ
LPTV / Chandigarh
ਜੰਮੂ: ਪੁਲਿਸ ਨੇ ਬੁੱਧਵਾਰ ਸਵੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜੰਮੂ ਦੇ ਸਿੱਧਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਏਡੀਜੀਪੀ ਜੰਮੂ ਜ਼ੋਨ ਮੁਕੇਸ਼ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 26 ਜਨਵਰੀ ਦੇ ਮੱਦੇਨਜ਼ਰ ਸੀਮਾ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਸੀ। ਅੱਜ ਸਵੇਰੇ ਟਰੱਕ ਦੀ ਆਵਾਜਾਈ ਦੇਖੀ ਗਈ। ਪਿੱਛਾ ਕਰਕੇ ਰੋਕਿਆ ਗਿਆ ਤਾਂ ਹੀ ਡਰਾਈਵਰ ਭੱਜ ਗਿਆ। ਉਸ ਨੇ ਦੱਸਿਆ ਕਿ ਟਰੱਕ ਦੀ ਤਲਾਸ਼ੀ ਦੌਰਾਨ ਫਾਇਰਿੰਗ ਹੋਈ, ਟਰੱਕ ਨੂੰ ਅੱਗ ਲੱਗੀ ਹੋਈ ਸੀ। ਇਹ ਆਪਰੇਸ਼ਨ ਕਰੀਬ 7 ਵਜੇ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਸਵੇਰੇ ਪੁਰਾਣੇ ਜੰਮੂ ਸ਼ਹਿਰ ਦੇ ਬਾਹਰਵਾਰ ਸਿਧਰਾ ਪੁਲ ਨੇੜੇ ਨੈਸ਼ਨਲ ਹਾਈਵੇ-44 'ਤੇ ਇਕ ਟਰੱਕ 'ਚ ਸਵਾਰ ਤਿੰਨ ਅੱਤਵਾਦੀਆਂ ਨੂੰ ਗੋਲੀ ਮਾਰ ਦਿੱਤੀ।
ਹਥਿਆਰਬੰਦ ਸਨ ਅੱਤਵਾਦੀ
ਜੰਮੂ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਮੁਕੇਸ਼ ਸਿੰਘ ਨੇ ਦੱਸਿਆ ਕਿ ਟਰੱਕ 'ਚ ਲੁਕੇ ਅੱਤਵਾਦੀ ਭਾਰੀ ਹਥਿਆਰਾਂ ਨਾਲ ਲੈਸ ਸਨ। ਉਨ੍ਹਾਂ ਕਿਹਾ ਕਿ ਵਾਹਨ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਅੱਤਵਾਦੀਆਂ ਦੀ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇਗਾ, ਜਦਕਿ ਟਰੱਕ ਡਰਾਈਵਰ ਫਰਾਰ ਹੈ। ਸੂਤਰਾਂ ਨੇ ਦੱਸਿਆ ਕਿ ਉਸ ਨੂੰ ਫੜਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਿਸ ਟਰੱਕ 'ਚ ਉਹ ਸਵਾਰ ਸਨ, ਉਸ ਨੂੰ ਪੁਲਸ ਨੇ ਚੈਕਿੰਗ ਲਈ ਰੋਕ ਲਿਆ।
ਪੁਲਿਸ ਨੇ ਦੱਸਿਆ ਕਿ ਪੁਲਸ ਅਤੇ ਸੁਰੱਖਿਆ ਬਲਾਂ ਨੇ ਟਰੱਕ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਅੰਦਰ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਨੇ ਤੁਰੰਤ ਵਾਹਨ ਨੂੰ ਘੇਰ ਲਿਆ ਅਤੇ ਹਾਈਵੇਅ ਦੇ ਉਸ ਹਿੱਸੇ 'ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਅੱਤਵਾਦੀ ਮਾਰੇ ਗਏ ਅਤੇ ਗੱਡੀ ਨੂੰ ਅੱਗ ਲੱਗ ਗਈ।
Three terrorists were killed in a major operation by security forces in Jammus Siddhar