ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੁੱਖ ਮੰਤਰੀ ਵੱਲੋਂ ਸੰਗਤ ਨੂੰ ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਦੇ ਬਿਆਨ ਤੋਂ ਭੜਕੇ ਭਾਈ ਗਰੇਵਾਲ, ਕਹੀ ਇਹ ਗੱਲ

Bhai-Grewal-who-was-angry-with-t


LPTV / Chandigarh

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਹਮੇਸ਼ਾ ਚਾਲਾਂ ਚੱਲੀਆਂ, ਜਦਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਵੀ ਉਸੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸੰਸਥਾ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਦੇ ਰਾਹ ਤੁਰੇ ਹੋਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰਾਂ ਦੀਅ ਗੋਲਕਾਂ ਸਬੰਧੀ ਵਿਅੰਗਆਤਮਕ ਟਿੱਪਣੀ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੀ, ਲਿਹਾਜ਼ਾ ਉਸ ਨੂੰ ਇਸ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ।
ਭਾਈ ਗਰੇਵਾਲ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਵਰੋਸਾਈ ਧਰਤੀ ਹੈ, ਇਥੇ ਗੁਰਮਤਿ ਫਲਸਫੇ ਨੇ ਸੰਗਤ ਨੂੰ ਵੰਡ ਕੇ ਛਕਣ ਅਤੇ ਲੋਕ ਭਲਾਈ ਲਈ ਦਸਵੰਧ ਕੱਢਣ ਦੀ ਪ੍ਰੇਰਣਾ ਦਿੱਤੀ ਹੈ। ਕੋਈ ਵੀ ਸ਼ਰਧਾਲੂ ਜਦੋਂ ਗੁਰੂ ਘਰ ਨਤਮਸਤਕ ਹੁੰਦਾ ਹੈ ਤਾਂ ਉਹ ਤਿਲਫੁਲ ਭੇਟਾ ਕਰਕੇ ਪ੍ਰਸੰਨ ਹੁੰਦਾ ਹੈ। ਕਿਸੇ ਵੀ ਸ਼ਰਧਾਲੂ ਨੂੰ ਭੇਟਾ ਲਈ ਮਜ਼ਬੂਰ ਨਹੀਂ ਕੀਤਾ ਜਾਂਦਾ, ਸਗੋਂ ਇਹ ਉਸ ਦੀ ਅੰਤਰ ਆਤਮਾ ਵੱਲੋਂ ਗੁਰੂ ਨੂੰ ਸਮਰਪਣ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਗੁਰੂ ਘਰ ਵਿਚ ਮੱਥਾ ਟੇਕਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਅੰਗ ਕਰਨਾ ਉਸ ਦੀ ਧਰਮ ਪ੍ਰਤੀ ਘਿਰਣਾ ਭਰੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਭਗਵੰਤ ਸਿੰਘ ਮਾਨ ਦੀ ਇਹ ਵੀਡੀਓ ਸਾਹਮਣੇ ਆਉਣ ’ਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜ ਰਹੀ ਹੈ, ਜਿਸ ਕਰਕੇ ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

Bhai Grewal who was angry with the Chief Ministers statement to stop Sangat from putting money in Golakas said this


Popular Posts
Just Now