BREAKING - ਸਰਾਰੀ ਦੀ ਥਾਂ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਬਣਾਇਆ ਜਾ ਸਕਦਾ ਹੈ ਨਵਾਂ ਮੰਤਰੀ !
LPTV / Chandigarh
ਚੰਡੀਗੜ੍ਹ: ਇਸ ਵੇਲੇ ਦੀ ਸੂਤਰਾਂ ਦੇ ਹਵਾਲੇ ਤੋੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਮਗਰੋਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਨਵਾਂ ਮੰਤਰੀ ਬਣਾਇਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹੁਣ ਪੰਜਾਬ ਦੀ ਕੈਬਨਿਟ ‘ਚ ਮੁੜ ਬਲਾਅ ਹੋਵੇਗਾ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਅੱਜ 5 ਵਜੇ ਨਵੇਂ ਮੰਤਰੀ ਸਹੁੰ ਚੁੱਕ ਸਕਦਾ ਹੈ।
BREAKING MLA from Patiala rural Dr Balbir Singh can be made the new minister instead of Sarari