ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ, ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਮਗਰੋਂ ਕਰਵਾਇਆ ਹਸਪਤਾਲ ਭਰਤੀ
LPTV / Chandigarh
ਅੰਮ੍ਰਿਤਸਰ : ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਲ ਹੋਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਤਵਾਰ ਦੀ ਦੇਰ ਰਾਤ ਉਨ੍ਹਾਂ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ। ਮੀਡੀਆ ਤੋਂ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਦੇ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਕਾਬਿਲੇਗੌਰ ਹੈ ਕਿ ਕੁਝ ਸਮਾਂ ਪਹਿਲਾਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੰਸਟਾਗ੍ਰਾਮ ਅਕਾਊਂਟ ਬੈਨ ਕੀਤਾ ਗਿਆ ਸੀ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ
Chief Amritpal Singhs ill health was admitted to hospital after he complained of darkness in front of his eyes