ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਹਾਈ ਕੋਰਟ ਨੇ ਸੀਨੀਅਰ IAS ਸੰਜੇ ਪੋਪਲੀ ਨੂੰ ਦਿੱਤਾ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

ਹਾਈ ਕੋਰਟ ਨੇ ਸੀਨੀਅਰ IAS ਸੰਜੇ ਪੋਪਲੀ ਨੂੰ ਦਿੱਤਾ ਝਟਕਾ, ਜ਼ਮਾਨਤ ਪਟੀ


LPTV / Chandigarh

ਸਟੇਟ ਡੈਸਕ: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਨੀਅਰ ਆਈਏਐੱਸ ਅਧਿਕਾਰੀ ਸੰਜੇ ਪੋਪਲੀ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਉਨ੍ਹਾਂ ਦੀ ਨਿਯਮਤ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਆਈਏਐਸ ਸੰਜੇ ਪੋਪਲੀ ਨੂੰ ਨਾਮਜ਼ਦ ਕੀਤਾ ਸੀ ਅਤੇ ਉਸ ਨੂੰ 21 ਜੂਨ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਸੰਜੇ ਪੋਪਲੀ 'ਤੇ ਇਲਜ਼ਾਮ ਹੈ ਕਿ ਜਦੋਂ ਉਹ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਨ੍ਹਾਂ ਅਤੇ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਕਰੋੜ ਰੁਪਏ ਦੇ ਬਿੱਲ ਦੀ ਅਦਾਇਗੀ ਦੇ ਬਦਲੇ 7 ਫੀਸਦੀ ਹਿੱਸੇ ਦੀ ਮੰਗ ਕੀਤੀ ਸੀ।
ਠੇਕੇਦਾਰ ਨੇ ਇਸ ਸਬੰਧੀ ਕਾਲ ਰਿਕਾਰਡ ਕਰਕੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਭੇਜ ਦਿੱਤੀ ਸੀ। ਇਸ ਮਾਮਲੇ ਵਿੱਚ ਸੰਜੇ ਪੋਪਲੀ ਨੂੰ ਵਿਜੀਲੈਂਸ ਨੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਉਸ ਦੇ ਸਾਥੀ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ। ਹਾਈ ਕੋਰਟ ਨੇ ਪਹਿਲਾਂ ਹੀ ਸੰਜੀਵ ਵਤਸ ਅਤੇ ਇਕ ਹੋਰ ਅਧਿਕਾਰੀ ਨੂੰ ਜ਼ਮਾਨਤ ਦੇ ਦਿੱਤੀ ਹੈ।
ਸੰਜੇ ਪੋਪਲੀ ਨੇ ਹਾਈਕੋਰਟ 'ਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਦਿਆਂ ਕਿਹਾ ਸੀ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਚਲਾਨ ਵੀ ਪੇਸ਼ ਹੋ ਚੁੱਕਾ ਹੈ, ਇਸ ਲਈ ਹੁਣ ਉਸ ਨੂੰ ਇਸ ਮਾਮਲੇ 'ਚ ਰੈਗੂਲਰ ਜ਼ਮਾਨਤ ਦਿੱਤੀ ਜਾਵੇ | ਹਾਈਕੋਰਟ ਨੇ 20 ਜਨਵਰੀ ਨੂੰ ਮਾਮਲੇ 'ਚ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਆਪਣਾ ਫੈਸਲਾ ਦਿੰਦੇ ਹੋਏ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

High Court dismissed senior IAS Sanjay Poplis bail plea


Popular Posts
Just Now