ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਾਈਕ ਸਵਾਰਾਂ ਨੇ ਰਿਟਰੀਟ ਸੈਰੇਮਨੀ ਦੇਖ ਕੇ ਵਾਪਸ ਆ ਰਹੀ ਸੈਲਾਨੀ ਲੜਕੀ ਦਾ ਖੋਹਿਆ ਪਰਸ, ਆਟੋ ਤੋਂ ਡਿੱਗ ਕੇ ਹੋਈ ਮੌ+ਤ

Bike-riders-snatched-the-purse-o


LPTV / Chandigarh

ਅੰਮ੍ਰਿਤਸਰ: ਅੰਮ੍ਰਿਤਸਰ 'ਚ ਇਕ ਸੈਲਾਨੀ ਲੜਕੀ ਨੇ ਖੋਹਾਂ ਕਾਰਨ ਆਪਣੀ ਜਾਨ ਗਵਾ ਲਈ ਹੈ। ਅਟਾਰੀ ਸਰਹੱਦ 'ਤੇ ਰਿਟਰੀਟ ਸਮਾਰੋਹ ਦੇਖ ਕੇ ਵਾਪਸ ਪਰਤ ਰਹੀ ਲੜਕੀ ਨੂੰ ਲੁਟੇਰਿਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਲੁਟੇਰਿਆਂ ਨੇ ਲੜਕੀ ਦੇ ਹੱਥ 'ਚ ਫੜਿਆ ਪਰਸ ਖੋਹਿਆ ਤਾਂ ਲੜਕੀ ਆਟੋ 'ਚੋਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਘਰਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੰਗਾ (28) ਜੋ ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਅਟਾਰੀ ਸਰਹੱਦ ਤੋਂ ਰਿਟਰੀਟ ਸਮਾਰੋਹ ਦੇਖ ਕੇ ਆਟੋ ਰਾਹੀਂ ਵਾਪਸ ਆ ਰਹੀ ਸੀ, ਜਦੋਂ ਉਹ ਪਿੰਡ ਦੋਧੀਵਿੰਡ ਨਜ਼ਦੀਕ ਪੈਂਦੇ ਪਿੰਡ ਘੜੂੰਆਂ ਦੇ ਪੁਲ ਨੇੜੇ ਪੁੱਜੀ ਤਾਂ ਬਾਈਕ ਸਵਾਰ ਲੁਟੇਰਿਆਂ ਨੇ ਆਟੋ 'ਚੋਂ ਉਸ ਦਾ ਬੈਗ ਖੋਹ ਲਿਆ। ਡਿੱਗਣ ਕਾਰਨ ਸਿਰ 'ਤੇ ਗੰਭੀਰ ਸੱਟ ਲੱਗ ਗਈ। ਗੰਗਾ ਨੂੰ ਜ਼ਖ਼ਮੀ ਹਾਲਤ ਵਿੱਚ ਖਾਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਅਮਨਦੀਪ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਅਮਨਦੀਪ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਗੰਗਾ ਦੀ ਮੌਤ ਹੋ ਗਈ। ਮ੍ਰਿਤਕ ਗੰਗਾ ਸਿੱਕਮ ਦੇ ਗੰਗਟੋਕ ਦੀ ਰਹਿਣ ਵਾਲੀ ਹੈ, ਪਰ ਕਾਨੂੰਨ ਦੀ ਪੜ੍ਹਾਈ ਕਰਨ ਲਈ ਦਿੱਲੀ ਗਈ ਸੀ। ਉਹ ਆਗਰਾ ਦੇ ਰਹਿਣ ਵਾਲੇ ਆਪਣੇ ਜਮਾਤੀ ਅਤੁਲ ਕੁਮਾਰ ਨਾਲ ਸਰਹੱਦ 'ਤੇ ਮਿਲਣ ਆਈ ਸੀ। ਪੁਲਿਸ ਥਾਣਾ ਘਰਿੰਡਾ ਨੇ ਅਤੁਲ ਕੁਮਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Bike riders snatched the purse of a tourist girl who was returning after watching the retreat ceremony She died after falling from the auto


Popular Posts
Just Now