ਇਨਕਮ ਟੈਕਸ ਵਿਭਾਗ ਨੇ ਪਾਦਰੀ ਅੰਕੁਰ ਨਰੂਲਾ ਦੇ ਘਰ ਕੀਤੀ ਛਾਪੇਮਾਰੀ
LPTV / Chandigarh
ਪੰਜਾਬੀ ਨੈਸ਼ਨਲ ਟੀਵੀ, ਜਲੰਧਰ: ਆਮਦਨ ਕਰ ਵਿਭਾਗ ਨੇ ਇੱਥੋਂ ਦੇ ਖਾਂਬਰਾ ਚਰਚ ਦੇ ਪਾਸਟਰ ਅੰਕੁਰ ਨਰੂਲਾ ਦੇ ਘਰ ਸਮੇਤ 11 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਦੀ ਟੀਮ ਵੱਲੋਂ ਸਵੇਰੇ 6 ਵਜੇ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਕਿਸੇ ਵੀ ਵਿਅਕਤੀ ਨੂੰ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ 'ਚ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪੰਜਾਬ ਦੇ ਮਸ਼ਹੂਰ ਚਰਚਾਂ ਅਤੇ ਪਾਦਰੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਉਕਤ ਕਾਰਵਾਈ ਨੇ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਮਚਾ ਦਿੱਤੀ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਪੈਸਿਆਂ ਦੇ ਲੈਣ-ਦੇਣ ਸਬੰਧੀ ਕੁਝ ਗਲਤ ਐਂਟਰੀਆਂ ਫੜੀਆਂ ਹਨ। ਜਿਸ ਵਿਚ ਪਤਾ ਲੱਗਾ ਕਿ ਪੈਸੇ ਦਾ ਕੁਝ ਲੈਣ-ਦੇਣ ਵਿਦੇਸ਼ਾਂ ਵਿਚ ਵੀ ਹੋਇਆ ਹੈ। ਇਸ ਸਬੰਧੀ ਆਮਦਨ ਕਰ ਵਿਭਾਗ ਦੀ ਟੀਮ ਨੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ 'ਤੇ ਇਕੱਠੇ ਛਾਪੇਮਾਰੀ ਕੀਤੀ।
The income tax department raided the house of Pastor Ankur Narula