ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੋਰਿੰਡਾ 'ਚ ਬੇ+ਅਦਬੀ ਦੇ ਮੁਲਜ਼ਮ ਦੀ ਛਾਤੀ 'ਚ ਦਰਦ, ਮਾਨਸਾ ਦੇ ਸਿਵਲ ਹਸਪਤਾਲ 'ਚ ਮੌ+ਤ

In-Morinda-the-accused-of-bad-li


LPTV / Chandigarh

ਸਟੇਟ ਡੈਸਕ: ਪੰਜਾਬ ਦੇ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਮਗਰੋਂ ਪੁਲੀਸ ਨੇ ਜਸਵੀਰ ਸਿੰਘ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕਰ ਲਿਆ। ਜਸਵੀਰ ਸਿੰਘ ਦੀ ਸੋਮਵਾਰ ਰਾਤ 9.15 ਵਜੇ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮੁਲਜ਼ਮ ਜਸਵੀਰ ਸਿੰਘ ਉਰਫ਼ ਜੱਸੀ ਨੂੰ 29 ਅਪਰੈਲ ਨੂੰ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੋਮਵਾਰ ਦੇਰ ਸ਼ਾਮ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਹੋਣ 'ਤੇ ਜ਼ਿਲਾ ਜੇਲ ਸਟਾਫ ਨੇ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਸਿਵਲ ਹਸਪਤਾਲ ਮਾਨਸਾ ਦੇ ਡਾਕਟਰ ਈਸ਼ਾਨ ਨੇ ਦੱਸਿਆ ਕਿ ਜੇਲ੍ਹ ਪੁਲੀਸ ਜਸਵੀਰ ਸਿੰਘ ਨੂੰ ਸਿਵਲ ਹਸਪਤਾਲ ਲੈ ਕੇ ਆਈ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਸ਼ਾਮ ਕਰੀਬ 5 ਵਜੇ ਸਿਵਲ ਹਸਪਤਾਲ ਲਿਆਂਦਾ ਗਿਆ।
ਮ੍ਰਿਤਕ ਜਸਵੀਰ ਸਿੰਘ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਸਿਵਲ ਹਸਪਤਾਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪੁਲਿਸ ਹਿਰਾਸਤ ਵਿੱਚ ਅਦਾਲਤ ਵਿੱਚ ਪੇਸ਼ੀ ਦੌਰਾਨ ਇੱਕ ਵਕੀਲ ਨੇ ਜਸਵੀਰ ਵੱਲ ਪਿਸਤੌਲ ਤਾਣ ਲਈ ਸੀ। ਹਾਲਾਂਕਿ, ਤਤਕਾਲ ਪੁਲਿਸ ਮੁਲਾਜ਼ਮਾਂ ਨੇ ਸਮੇਂ ਸਿਰ ਵਕੀਲ ਨੂੰ ਕਾਬੂ ਕਰ ਲਿਆ।
ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਦੀ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ ਹੈ। ਮੰਗਲਵਾਰ ਸਵੇਰੇ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਸ ਨੇ ਜੇਲ੍ਹ ਵਿੱਚ ਲੜਾਈ ਅਤੇ ਕੁੱਟਮਾਰ ਦੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਹੈ।

In Morinda the accused of bad literature died in the civil hospital of Mansa due to chest pain


Popular Posts
Just Now