ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਭਾਰਤ IPCA ਪ੍ਰੋਟੋਕੋਲ ਦੀ ਨਹੀਂ ਕਰ ਰਿਹਾ ਪਾਲਣਾ - ਅਮਰੀਕਾ

ਭਾਰਤ IPCA ਪ੍ਰੋਟੋਕੋਲ ਦੀ ਨਹੀਂ ਕਰ ਰਿਹਾ ਪਾਲਣਾ - ਅਮਰੀਕਾ


LPTV / Chandigarh

ਵਿਦੇਸ਼ ਡੈਸਕ: ਅਮਰੀਕਾ ਨੇ ਇੱਕ ਰਿਪੋਰਟ 'ਚ ਦਾਅਵਾ ਕੀਤਾ ਏ ਕਿ ਭਾਰਤ ਉਨ੍ਹਾਂ 14 ਦੇਸ਼ਾਂ 'ਚ ਸ਼ਾਮਲ ਹੈ, ਜੋ ਅੰਤਰਰਾਸ਼ਟਰੀ ਪੇਰੈਂਟਲ ਚਾਈਲਡ ਅਡਕਸ਼ਨ (ਆਈਪੀਸੀਏ) ਪ੍ਰੋਟੋਕੋਲ ਦੀ ਪਾਲਣਾ ਨਹੀਂ ਕਰ ਰਹੇ ਹਨ। ਅਮਰੀਕੀ ਗ੍ਰਹਿ ਵਿਭਾਗ ਦੀ 2023 ਲਈ IPCA 'ਤੇ ਸਾਲਾਨਾ ਰਿਪੋਰਟ ਮੰਗਲਵਾਰ ਨੂੰ ਅਮਰੀਕੀ ਸੰਸਦ 'ਚ ਪੇਸ਼ ਕੀਤੀ ਗਈ। ਇਸ ਰਿਪੋਰਟ 'ਚ ਕਿਹਾ ਗਿਆ ਸੀ ਕਿ ਭਾਰਤ ਇਸ ਮਾਮਲੇ ਵਿੱਚ ਅਮਰੀਕਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ।
ਤੁਗਾਨੂੰ ਦੱਸ ਦਈਏ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਆਈਪੀਸੀਏ ਦੇ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਹੈ। ਸਾਲ 2022 ਵਿੱਚ ਵੀ ਭਾਰਤ ਨੇ ਇਸ ਵਿੱਚ ਸਹਿਯੋਗ ਨਹੀਂ ਕੀਤਾ। ਖਾਸ ਤੌਰ 'ਤੇ, ਭਾਰਤ ਦੀਆਂ ਜਾਂਚ ਏਜੰਸੀਆਂ ਅਮਰੀਕੀ ਗ੍ਰਹਿ ਮਾਮਲਿਆਂ ਦੇ ਵਿਭਾਗ ਨਾਲ ਮਿਲ ਕੇ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਬੱਚਿਆਂ ਦੇ ਅਗਵਾ ਦੇ ਮਾਮਲੇ ਅਣਸੁਲਝੇ ਰਹਿੰਦੇ ਹਨ। ਰਿਪੋਰਟ ਮੁਤਾਬਕ ਭਾਰਤ ਵੱਲੋਂ ਜਾਂਚ ਵਿੱਚ ਸਹਿਯੋਗ ਨਾ ਦੇਣ ਕਾਰਨ ਪਿਛਲੇ 12 ਮਹੀਨਿਆਂ ਤੋਂ ਬਾਲ ਅਗਵਾ ਦੇ 65 ਫੀਸਦੀ ਮਾਮਲੇ ਅਣਸੁਲਝੇ ਰਹਿੰਦੇ ਹਨ।
ਦੱਸ ਦੇਈਏ ਕਿ ਜੇਕਰ ਕਿਸੇ ਬੱਚੇ ਨੂੰ ਉਸਦੇ ਮਾਤਾ ਜਾਂ ਪਿਤਾ ਦੁਆਰਾ ਉਸਦੇ ਪਰਿਵਾਰ ਦੇ ਦੂਜੇ ਮੈਂਬਰ ਦੀ ਸਹਿਮਤੀ ਤੋਂ ਬਿਨਾਂ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਲਿਆਂਦਾ ਜਾਂਦਾ ਹੈ, ਤਾਂ ਇਸਨੂੰ ਅਪਰਾਧ ਮੰਨਿਆ ਜਾਂਦਾ ਹੈ। ਇੱਕ ਦੇਸ਼ ਦੇ ਨਾਗਰਿਕ ਦਾ ਦੂਜੇ ਦੇਸ਼ ਦੇ ਨਾਗਰਿਕ ਨਾਲ ਵਿਆਹ ਜਾਂ ਸਰਹੱਦੀ ਵਿਵਾਦ ਕਾਰਨ ਅਜਿਹੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੰਤਰਰਾਸ਼ਟਰੀ ਬਾਲ ਅਗਵਾ (1980) ਦੇ ਸਿਵਲ ਪਹਿਲੂਆਂ ਬਾਰੇ ਹੇਗ ਕਨਵੈਨਸ਼ਨ 96 ਦੇਸ਼ਾਂ ਵਿੱਚ ਇੱਕ ਸੰਧੀ ਹੈ। ਭਾਰਤ ਇਸ ਦਾ ਮੈਂਬਰ ਨਹੀਂ ਹੈ।

India not following IPCA protocol US


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now