ਕਾਂਗਰਸੀ ਐੱਮਐੱਲਏ ਨੇ ਆਪ ਵਿਧਾਇਕ ਨੂੰ ਘੇਰਿਆ, ਹੋਈ ਤੂੰ-ਤੂੰ, ਮੈਂ-ਮੈਂ
LPTV / Chandigarh
ਜਲੰਧਰ : ਅੱਜ ਜਲੰਧਰ 'ਚ ਹੋਈਆਂ ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਸ਼ਾਹਕੋਟ 'ਚ ਦੋ ਪਾਰਟੀਆਂ ਦੇ ਵਰਕਰ ਆਹਮੋ-ਸਾਹਮਣੇ ਨਜ਼ਰ ਆਏ। ਕਾਂਗਰਸੀ ਆਗੂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ’ਤੇ ਆਪਣੇ ਹੋਰ ਵਰਕਰਾਂ ਅਤੇ ਪੁਲੀਸ ਨਾਲ ਇੱਥੇ ਪੋਲਿੰਗ ਬੂਥ ’ਤੇ ਗੁੰਡਾਗਰਦੀ ਕਰਨ ਦੇ ਦੋਸ਼ ਲਾਏ। ਲਾਡੀ ਸ਼ੇਰੋਵਾਲੀਆ ਨੇ ਆਪਣੇ ਵਰਕਰਾਂ ਨਾਲ ਵਿਧਾਇਕ ਟੌਂਗ ਦੀ ਗੱਡੀ ਨੂੰ ਰੋਕਿਆ ਅਤੇ ਕੁਝ ਝਗੜਾ ਵੀ ਹੋਇਆ। ਇਸ ਦੌਰਾਨ ਲਾਡੀ ਸ਼ੇਰੋਵਾਲੀਆ ਨੇ ਇਹ ਗੱਲ ਆਪਣੇ ਫੋਨ ਵਿੱਚ ਰਿਕਾਰਡ ਵੀ ਕੀਤੀ। ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ। ਇਸ ਤੋਂ ਬਾਅਦ ਵਿਧਾਇਕ ਟੌਂਗ ਨੂੰ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਵਿਧਾਇਕ ਨੂੰ ਬਾਹਰ ਕੱਢਿਆ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਲਾਡੀ ਸ਼ੇਰੋਵਾਲੀਆ ਦੇ ਇਸ ਐਕਸ਼ਨ ਨੂੰ ਵਧੀਆ ਸਹੀ ਦੱਸਿਆ।
The Congress MLA surrounded the MLA himself you you me me