ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਹਿਲਾ ਖਿਡਾਰੀਆਂ ਦੇ ਹੱਕ 'ਚ ਸੜਕਾਂ 'ਤੇ ਉਤਰੀਆਂ ਜਥੇਬੰਦੀਆਂ, ਕੀਤੀ ਕੈਂਡਲ ਮਾਰਚ

Organizations-took-to-the-street


LPTV / Chandigarh

ਭੋਪਾਲ ਸਿੰਘ ਬਟਾਲਾ : ਦੇਸ਼ ਲਈ ਅੰਤਰ ਰਾਸ਼ਟਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਪਹਿਲਵਾਨ ਕਈ ਮਹੀਨਿਆ ਤੋਂ ਜੰਤਰ ਮੰਤਰ ਉੱਪਰ ਧਰਨੇ 'ਤੇ ਬੈਠੇ ਹਨ ਅਤੇ ਜਿਥੇ ਉਨ੍ਹਾਂ ਦੇ ਹੱਕ 'ਚ ਕਈ ਰਾਜਨੀਤਿਕ ਪਾਰਟੀਆਂ ਦੇ ਆਗੂ ਉਥੇ ਉਨ੍ਹਾਂ ਕੋਲ ਪਹੁੰਚ ਕੇ ਸਮਰਥਨ ਦੇਣ ਦੀ ਗੱਲ ਕਰ ਰਹੇ ਹਨ, ਉਥੇ ਹੀ ਹੁਣ ਦੇਸ਼ ਭਰ ਚ ਵੱਖ ਵੱਖ ਵਰਗ ਦੇ ਲੋਕ ਅਤੇ ਆਮ ਜਨਤਾ ਵੀ ਉਹਨਾਂ ਖਿਡਾਰਣਾਂ ਦੇ ਹੱਕ ਚ ਅਵਾਜ ਬੁਲੰਦ ਕਰ ਰਹੇ ਹਨ | ਇਸੇ ਦੇ ਤਹਿਤ ਬਟਾਲਾ ਸ਼ਹਿਰ ਚ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਕ ਕੈਂਡਲ ਮਾਰਚ ਸ਼ਹਿਰ 'ਚ ਕੀਤਾ ਗਿਆ ਅਤੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਉੱਪਰ ਮਹਿਲਾ ਪਹਿਲਵਾਨਾਂ ਦੇ ਯੌਨ ਸ਼ੋਸ਼ਣ ਦੇ ਗੰਭੀਰ ਅਰੋਪ ਤਹਿਤ ਕੜੀ ਕਾਰਵਾਈ ਦੀ ਮੰਗ ਕੀਤੀ ਗਈ। ਬਟਾਲਾ ਦੀਆ ਸੜਕਾਂ ਤੇ ਕੈਂਡਲ ਮਾਰਚ ਕਰਦੇ ਹੋਏ ਜਿਥੇ ਉਹਨਾਂ ਮਹਿਲਾ ਪਹਿਲਵਾਨਾਂ ਜੋ ਇਨਸਾਫ ਲਈ ਲੜਾਈ ਲੜ ਰਹੀਆਂ ਹਨ ਉਹਨਾਂ ਦੇ ਹੱਕ ਚ ਅਵਾਜ ਬੁਲੰਦ ਕੀਤੀ ਉਥੇ ਹੀ ਉਹਨਾਂ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕੜੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ | ਉਥੇ ਹੀ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ ਅਤੇ ਸਮਾਜ ਸੇਵੀ ਅਤੇ ਇਮਪਰੁਵਮੈਂਟ ਟਰਸਟ ਬਟਾਲਾ ਦੇ ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ ਦਾ ਕਹਿਣਾ ਸੀ ਕਿ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਲੰਬਾ ਸਮਾਂ ਬੀਤ ਜਾਣ ਤੇ ਐਫ ਆਈ ਆਰ ਦਰਜ ਨਾ ਹੋਣ ਤੇ ਪੀੜਤਾਂ ਨੇ ਮਾਣਯੋਗ ਸੁਪਰੀਮ ਕੋਰਟ ਦਾ ਸਹਾਰਾ ਲਿਆ ਅਤੇ ਫਿਰ ਮਾਣਯੋਗ ਸੁਪਰੀਮ ਕੋਰਟ ਦੇ ਅਦੇਸ਼ਾਂ ਤੋਂ ਬਾਅਦ ਬ੍ਰਿਜ ਭੂਸ਼ਨ ਸ਼ਰਨ ਦੇ ਉੱਪਰ ਅਤਿ ਗੰਭੀਰ ਧਾਰਾਵਾਂ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਪ੍ਰੰਤੂ ਉਸ ਦੇ ਬਾਵਜੂਦ ਆਰੋਪੀ ਬ੍ਰਿਜ ਭੂਸ਼ਨ ਸ਼ਰਨ ਨੂੰ ਅੱਜ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ | ਉਥੇ ਹੀ ਉਹਨਾਂ ਕਿਹਾ ਕਿ ਜੋ ਇਨਸਾਫ ਦੀ ਲੜਾਈ ਲੜ ਰਹੀਆਂ ਹਨ ਉਹ ਦੇਸ਼ ਦੀਆ ਧੀਆਂ ਹਨ ਅਤੇ ਉਹਨਾਂ ਕਿਹਾ ਕਿ ਅਪੀਲ ਕਰਦੇ ਹਾਂ ਕਿ ਇਸ ਅਤਿ ਗੰਭੀਰ ਮਾਮਲੇ ਵਿੱਚ ਮਹਿਲਾ ਪਹਿਲਵਾਨਾਂ ਦੇ ਨਾਲ ਇੰਨਸਾਫ ਕੀਤਾ ਜਾਵੇ ਅਤੇ ਯੌਨ ਸੋਸ਼ਣ ਦੇ ਅਰੋਪੀ ਬ੍ਰਿਜ ਭੂਸ਼ਣ ਸ਼ਰਨ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਜਿਸ ਨਾਲ ਆਮ ਲੋਕਾਂ ਦਾ ਕਾਨੂੰਨ ਉੱਪਰ ਵਿਸ਼ਵਾਸ਼ ਬਣਿਆ ਰਹੇ।

Organizations took to the streets in favor of women players and made a candle march


Popular Posts
Just Now