ਸ਼ਹਿਰਾਂ ’ਚ ਸਫਾਈ ਵਿਵਸਥਾ ਸੁਧਰੇਗੀ - ਮੰਤਰੀ ਬਲਕਾਰ ਸਿੰਘ
LPTV / Chandigarh
ਸਟੇਟ ਡੈਸਕ: ਪੰਜਾਬ ਦੇ ਨਵੇਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਸ਼ਹਿਰਾਂ ’ਚ ਸਫ਼ਾਈ ਵਿਵਸਥਾ ’ਚ ਸੁਧਾਰ ਲਿਆਂਦਾ ਜਾਵੇਗਾ ਅਤੇ ਇਸ ਦੇ ਲਈ ਜਲਦ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਸਥਾਨਕ ਸਰਕਾਰ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਪਹਿਲੀ ਬੈਠਕ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਨੂੰ ਵੇਖਦੇ ਹੋਏ ਅਸੀਂ ਸਭ ਤੋਂ ਪਹਿਲਾਂ ਆਪਣੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਇਸ ਲਈ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਫਾਈ ਵਿਵਸਥਾ ਬਣਾਈ ਰੱਖਣ ਵੱਲ ਧਿਆਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਹਿਰਾਂ ਤੇ ਕਸਬਿਆਂ ’ਚ ਰਹਿਣ ਵਾਲੀ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਦੇਣਾ ਸਰਕਾਰ ਦੇ ਏਜੰਡੇ ਵਿਚ ਸਭ ਤੋਂ ਉੱਪਰ ਹੈ। ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ਜਿਸ ’ਤੇ ਉਨ੍ਹਾਂ ਦੇ ਵਿਭਾਗ ਨੇ ਸਖਤੀ ਨਾਲ ਅਮਲ ਕਰਨਾ ਹੈ।
Cleanliness will improve in cities Minister Balkar Singh