ਪੰਜਾਬ 'ਵਰਸਿਟੀ ਮਾਮਲਾ 'ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਜਾਣੋ ਕੀ ਨਿਕਲਿਆ ਸਿੱਟਾ
LPTV / Chandigarh
ਸਟੇਟ ਡੈਸਕ: ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਅੱਜ ਰਾਜਪਾਲ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂਟੀ ਸਕੱਤਰੇਤ ਵਿਖੇ ਹੋਈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਇਸ ਮੀਟਿੰਗ ਵਿਚ ਕੋਈ ਫੈਸਲਾ ਨਹੀਂ ਹੋ ਸਕਿਆ। ਦੱਸਿਆ ਜਾਂਦਾ ਹੈ ਕਿ ਅਗਲੀ ਮੀਟਿੰਗ 3 ਜੁਲਾਈ ਨੂੰ ਮੁੜ ਹੋਵੇਗੀ।
ਤੁਗਾਨੂੰ ਦੱਸ ਦਈਏ ਕਿ ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ 'ਚ ਨਹੀਂ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਅਸੀਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਾਂ। ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁੱਝ ਕਾਲਜਾਂ ਨੂੰ ਮਾਨਤਾ ਦਿਵਾਉਣ 'ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਕਈ ਦਿਨੀਂ ਕਈ ਮੀਟਿੰਗਾਂ ਵੀ ਹੋਈਆਂ, ਇਸ ਮੁੱਦੇ ’ਤੇ ਫ਼ੈਸਲਾ ਲੈਣਾ ਬਾਕੀ ਹੈ। ਇਸ ਮੀਟਿੰਗ ਤੋਂ ਮੁੱਖ ਮੰਤਰੀ ਨੇ ਇਕ ਪ੍ਰੈੱਸ ਕਾਨਫਰੰਸ ਕਰ ਕੇ ਅਹਿਮ ਜਾਣਕਾਰੀ ਦਿੱਤੀ।
Know the result of the meeting of the Chief Ministers of Punjab and Haryana in the matter of Punjab University