ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਵੱਡੀ ਕਾਰਵਾਈ, ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਘਰ ਪਹੁੰਚ ਕਈਆਂ ਲਏ ਬਿਆਨ
LPTV / Chandigarh
ਨੈਸ਼ਨਲ ਡੈਸਕ: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਐੱਸਆਈਟੀ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਜੱਦੀ ਪਿੰਡ ਗੋਂਡਾ 'ਚ ਬਿਸ਼ਨੋਹਰਪੁਰ ਪਹੁੰਚੀ, ਜਿੱਥੇ ਟੀਮ ਨੇ 12 ਲੋਕਾਂ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਬ੍ਰਿਜ ਭੂਸ਼ਣ ਦੇ ਕਰੀਬੀਆਂ, ਸਹਿਯੋਗੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੇ ਨਾਲ ਹੀ ਟੀਮ ਨੇ ਬ੍ਰਿਜ ਭੂਸ਼ਣ ਤੋਂ ਵੀ ਪੁੱਛਗਿੱਛ ਕੀਤੀ ਹੈ।
ਦੂਜੇ ਪਾਸੇ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਹੈ ਕਿ WFI ਦੇ ਸਾਬਕਾ ਪ੍ਰਧਾਨ ਨੂੰ ਹੁਣ ਤੱਕ ਗ੍ਰਿਫਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਡਰ ਹੈ ਕਿ ਇਸ ਤੋਂ ਬਾਅਦ ਕਈ ਪਹਿਲਵਾਨਾਂ ਦਾ ਕਰੀਅਰ ਦਾਅ 'ਤੇ ਲੱਗ ਜਾਵੇਗਾ। ਦੱਸ ਦੇਈਏ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਪਹਿਲਵਾਨ ਹੁਣ ਆਪਣੀ ਡਿਊਟੀ 'ਤੇ ਪਰਤ ਆਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਹਿਲਵਾਨਾਂ ਨੇ ਦਫਤਰ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ, ਜਦਕਿ ਪਹਿਲਵਾਨਾਂ ਦੇ ਡਿਊਟੀ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਨੂੰ ਅੰਦੋਲਨ ਵਾਪਸ ਲੈਣ ਨਾਲ ਜੋੜਨ ਦੀਆਂ ਅਫਵਾਹਾਂ ਫੈਲ ਰਹੀਆਂ ਸਨ, ਜਿਸ ਦਾ ਪਹਿਲਵਾਨਾਂ ਨੇ ਸਖਤ ਵਿਰੋਧ ਕੀਤਾ ਹੈ।
The major operation of the special investigation team of Delhi Police reached the house of Brijbhushan Sharan Singh and took many statements