ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਮਰੀਕਾ 'ਚ ਗਰੀਨ ਕਾਰਡ ਹੋਲਡਰ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

Green-card-holder-Punjabi-youth-


LPTV / Chandigarh

ਭੋਪਾਲ ਸਿੰਘ ਬਟਾਲਾ : ਅਮਰੀਕਾ 'ਚ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਰ ਮ੍ਰਿਤਕ ਨੌਜਵਾਨ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਮਾੜੀ ਟਾਂਡਾ ਦੇ ਰਹਿਣ ਵਾਲਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਮ੍ਰਿਤਕ ਨੌਜਵਾਨ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਦੱਸਿਆ ਕਿ ਉਸਦਾ ਮੁੰਡਾ ਸੁਖਜਿੰਦਰ ਸਿੰਘ (37) ਸਾਲ 2017 'ਚ ਅਮਰੀਕਾ ਗਿਆ ਸੀ ਅਤੇ ਸ਼ਹਿਰ ਨਿਊ ਮੈਸੀਕੋ ਵਿਚ ਇੱਕ ਸਟੋਰ ਤੇ ਕੰਮ ਕਰਦਾ ਸੀ ਤੇ ਉਸ ਕੋਲ ਅਮਰੀਕਾ ਦਾ ਪੀ.ਆਰ ਵੀ ਸੀ।ਜ਼ਿਕਰਯੋਗ ਹੈ ਕਿ ਨੌਜਵਾਨ ਥੋੜੇ ਸਮੇਂ ਪਹਿਲਾ ਹੀ ਗਰੀਨ ਕਾਰਡ ਹੋਲਡਰ ਹੋਇਆ ਸੀ।
ਇਸ ਸਬੰਧ ਜਾਣਕਾਰੀ ਦਿੰਦਿਆਂ ਹੋਇਆਂ ਮਿਰਤਕ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਪੱਤਰਕਾਰਾਂ ਨੂੰ ਇਹ ਦੁਖਦਾਈ ਸਮਾਚਾਰ ਦਿੰਦੇ ਹੋਏ ਦੱਸਿਆ ਕਿ ਮੇਰਾ ਲੜਕਾ ਸੁਖਜਿੰਦਰ ਸਿੰਘ ਉਮਰ 37 ਸਾਲ 2017 ਵਿੱਚ ਅਮਰੀਕਾ ਦੇ ਸ਼ਹਿਰ ਨਿਊ ਮੈਸੀਕੋ ਵਿਚ ਇੱਕ ਸਟੋਰ ਤੇ ਕੰਮ ਕਰਦਾ ਸੀ ਅਤੇ ਅਮਰੀਕਾ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਉਸ ਨੂੰ ਗਰੀਨ ਕਾਰਡ ਦਿੱਤਾ ਸੀ ਪਰ ਬੀਤੇ ਦਿਨੀਂ ਸ਼ਾਮ ਕਰੀਬ ਸਾਢੇ ਛੇ ਵਜੇ ਉਸ ਦੇ ਦੋਸਤ ਗੁਰਵਿੰਦਰ ਸਿੰਘ ਦਾ ਫੋਨ ਆਇਆ ਕੇ ਸੁਖਜਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਸੁਰਿੰਦਰ ਸਿੰਘ ਨੇ ਅੱਗੇ ਦੱਸਿਆ ਹੈ ਕਿ ਹੈ ਮੇਰਾ ਲੜਕਾ ਸੁਖਜਿੰਦਰ ਸਿੰਘ ਜੋ ਕਿ ਹੈ ਇੱਕ ਸਟੋਰ ਤੇ ਕੰਮ ਕਰਦਾ ਸੀ ਬੀਤੇ ਦਿਨੀਂ ਉਹ ਗੁਰਵਿੰਦਰ ਸਿੰਘ ਨਾਲ ਉਸ ਦੇ ਟਰਾਲੇ 'ਤੇ ਗਿਆ ਸੀ, ਜਿਸ ਦੌਰਾਨ ਉਸਨੂੰ ਟਰਾਲੇ ਵਿਚ ਹੀ ਹਾਰਟ ਅਟੈਕ ਆ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ ਇਸ ਦੌਰਾਨ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਸੁਖਜਿੰਦਰ ਸਿੰਘ ਦੀ ਮਿਰਤਕ ਦੇਹ ਭਾਰਤ ਲਿਆਉਣ ਵਿਚ ਉਹਨਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੇ ਪੁੱਤਰ ਦਾ ਆਪਣੇ ਹੱਥੀਂ ਸਸਕਾਰ ਕਰ ਸਕਣ।

Green card holder Punjabi youth died of heart attack in America


Popular Posts
Just Now