ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਸੰਮਨ, ਦਿੱਤਾ ਇੰਨੇ ਦਿਨਾਂ ਦਾ ਸਮਾਂ

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਸੰਮਨ


LPTV / Chandigarh

ਸਟੇਟ ਡੈਸਕ: ਵਿਜੀਲੈਂਸ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਇੱਕ ਮਹੀਨਾ ਪਹਿਲਾਂ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਅਫਸਰ ਵਜੋਂ ਬੁਲਾ ਕੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਵਿਜੀਲੈਂਸ ਚੰਨੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਵਿਜੀਲੈਂਸ ਟੀਮ ਨੇ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ। ਇਸ ਸਬੰਧੀ ਚੰਨੀ ਨੂੰ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ 1 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਨੇ ਪ੍ਰੋਫਾਰਮਾ ਭਰ ਕੇ ਨਹੀਂ ਦਿੱਤਾ, ਜਿਸ ਕਰਕੇ ਹੁਣ ਵਿਜੀਲੈਂਸ ਨੇ ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਭੇਜਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਵਿਜੀਲੈਂਸ ਹੈੱਡਕੁਆਰਟਰ ਬੁਲਾਇਆ ਹੈ ਅਤੇ ਪ੍ਰੋਫਾਰਮਾ ਭਰ ਕੇ ਲਿਆਉਣ ਲਈ ਕਿਹਾ ਹੈ। ਪਿਛਲੀ ਵਾਰ ਜਦੋਂ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਸ ਤੋਂ ਬਾਅਦ ਚੰਨੀ ਨੇ ਵਿਜੀਲੈਂਸ ਦਫਤਰ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਮੈਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

Vigilance has sent summons to former Chief Minister Charanjit Singh Channi for so many days


Popular Posts
Just Now