ਪ੍ਰਧਾਨ ਮੰਤਰੀ ਬਾਜੇਕੇ ਸਮੇਤ 3 ਸਾਥੀਆਂ ਨੇ ਕੀਤਾ ਹਾਈ ਕੋਰਟ ਦਾ ਰੁਖ਼
LPTV / Chandigarh
ਸਟੇਟ ਡੈਸਕ; ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਪਣੇ ਸਾਥੀਆਂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਸਮੇਤ ਡਿਬਰੂਗੜ੍ਹ ਜੇਲ ਵਿਚ ਬੰਦ ਹਨ। ਇਨ੍ਹਾਂ ਤਿੰਨ ਵਲੋਂ ਹੁਣ ਹਾਈ ਕੋਰਟ ਤਕ ਪਹੁੰਚ ਕੀਤੀ ਗਈ ਹੈ ਅਤੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਐਨ.ਐਸ.ਏ. ਤਹਿਤ ਅਪਣੀ ਨਜ਼ਰਬੰਦੀ ਦੇ ਹੁਕਮ ਨੂੰ ਚੁਨੌਤੀ ਦਿਤੀ ਹੈ।
ਇਨ੍ਹਾਂ ਸਾਰਿਆਂ ਦੇ ਵਿਰੁਧ ਐਨ.ਐਸ.ਏ. ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। ਇਨ੍ਹਾਂ ਸਾਰਿਆਂ 'ਤੇ 23 ਫਰਵਰੀ ਨੂੰ ਥਾਣਾ ਅਜਨਾਲਾ 'ਤੇ ਹੋਏ ਹਮਲੇ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਹੁਣ ਇਨ੍ਹਾਂ ਤਿੰਨਾਂ ਨੇ ਅਪਣੀ ਨਜ਼ਰਬੰਦੀ ਦੇ ਹੁਕਮਾਂ ਨੂੰ ਗ਼ੈਰ-ਕਾਨੂੰਨੀ ਦਸਦਿਆਂ ਹਾਈ ਕੋਰਟ ਵਿਚ ਚੁਨੌਤੀ ਦਿਤੀ ਹੈ। ਉਨ੍ਹਾਂ ਵਲੋਂ ਨਜਾਇਜ਼ ਢੰਗ ਨਾਲ ਡਿਬਰੂਗੜ੍ਹ ਜੇਲ 'ਚ ਰੱਖਣ ਦੇ ਇਲਜ਼ਾਮ ਲਗਾਉਂਦੇ ਹੋਏ ਜੇਲ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਹਾਈ ਕੋਰਟ ਵਲੋਂ ਇਸ ਹਫ਼ਤੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਜਾ ਸਕਦੀ ਹੈ।
Prime Minister Bajeke along with 3 colleagues approached the High Court