ਪਾਕਸੋ ਮਾਮਲੇ 'ਚ ਬ੍ਰਿਜ ਭੂਸ਼ਣ ਨੂੰ ਕਲੀਨ ਚਿੱਟ, ਕਲੋਜ਼ਰ ਰਿਪੋਰਟ ਕੀਤੀ ਦਾਇਰ
LPTV / Chandigarh
ਵਿਦੇਸ਼ ਡੈਸਕ: ਪਹਿਲਵਾਨਾਂ ਨੇ ਪਿਛਲੇ ਮਹੀਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਦਿੱਲੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਅੱਜ ਉਸ ਨੇ ਇਨ੍ਹਾਂ ਦੋਸ਼ਾਂ 'ਤੇ 15 ਜੂਨ ਨੂੰ ਰੌਸ ਐਵੇਨਿਊ 'ਚ ਆਪਣੀ 1000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।
ਇਸ ਦੇ ਨਾਲ ਹੀ ਪਾਕਸੋ ਮਾਮਲੇ 'ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਦਿੱਲੀ ਪੁਲਿਸ ਨੇ POCSO ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਇਸ ਰਿਪੋਰਟ 'ਚ ਦਿੱਲੀ ਪੁਲਸ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ, ਇਸ ਲਈ ਅਸੀਂ ਇਸ ਮਾਮਲੇ ਦੀ ਜਾਂਚ ਬੰਦ ਕਰ ਰਹੇ ਹਾਂ। ਪੁਲੀਸ ਦੀ ਰਿਪੋਰਟ ’ਤੇ ਨੋਟਿਸ ਲੈਂਦਿਆਂ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਤੈਅ ਕੀਤੀ ਹੈ।
Clean chit closure report filed against Brij Bhushan in Pakso case