ਲੁਧਿਆਣਾ ਲੁੱਟ ਦੀ ਮਾਸਟਰਮਾਈਂਡ ਹਸੀਨਾ ਪਤੀ ਸਮੇਤ ਉਤਰਾਖੰਡ ਤੋਂ ਗ੍ਰਿਫਤਾਰ
LPTV / Chandigarh
ਸਟੇਟ ਡੈਸਕ: ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਸੀਐਮਐਸ ਕੰਪਨੀ ਤੋਂ 8.5 ਕਰੋੜ ਰੁਪਏ ਦੀ ਲੁੱਟ ਦੀ ਮਾਸਟਰ ਮਾਈਂਡ ਮਨਦੀਪ ਕੌਰ ਮੋਨਾ ਉਰਫ ਡਾਕੂ ਹਸੀਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਨੇ ਟਵੀਟ ਕਰ ਕੇ ਪੁਲਿਸ ਨੂੰ ਥਾਪੜਾ ਦਿੱਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਬਹੁ-ਕਰੋੜੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ।
Ludhiana robbery mastermind Hasina along with husband arrested from Uttarakhand