ਮਣੀਪੁਰ ਹਿੰ.ਸਾ ਮਾਮਲੇ ਦੀ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
LPTV / Chandigarh
ਨੈਸ਼ਨਲ ਡੈਸਕ: ਮਨੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਘਟਣ ਦੀ ਬਜਾਏ ਵਧਦੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਣੀਪੁਰ ਹਿੰਸਾ ਨਾਲ ਸਬੰਧਤ ਪਟੀਸ਼ਨ ਦੀ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਮਣੀਪੁਰ ਕਬਾਇਲੀ ਫੋਰਮ ਵੱਲੋਂ ਦਾਇਰ ਇਸ ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਸੂਬੇ ਵਿੱਚ ਰਹਿ ਰਹੇ ਕੁਕੀ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਭਾਰਤੀ ਫੌਜ ਨੂੰ ਦਿੱਤੀ ਜਾਵੇ। ਮਾਮਲੇ ਦੀ ਤੁਰੰਤ ਸੁਣਵਾਈ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਪਟੀਸ਼ਨ 3 ਜੁਲਾਈ ਨੂੰ ਸੁਣਵਾਈ ਲਈ ਭੇਜ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਹ ਸਿਰਫ਼ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਇਸ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਸੁਰੱਖਿਆ ਏਜੰਸੀਆਂ ਸਥਿਤੀ ਨੂੰ ਕਾਬੂ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।
The Supreme Court refused to hear the Manipur violence case immediately