ਪਾਕਿਸਤਾਨ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਹੋਈ ਮੌ.ਤ
LPTV / Chandigarh
ਵਿਦੇਸ਼ ਡੈਸਕ: ਪਾਕਿਸਤਾਨ ਦੇ ਪੰਜਾਬ ਸੂਬੇ 'ਚ ਭਾਰੀ ਮੀਂਹ ਅਤੇ ਬਿਜਲੀ ਨੇ ਤਬਾਹੀ ਮਚਾਈ ਹੋਈ ਹੈ। ਬੀਤੀ ਰਾਤ ਨੂੰ ਇਸ ਨਾਲ ਜੁੜੀਆਂ ਘਟਨਾਵਾਂ 'ਚ ਔਰਤਾਂ ਅਤੇ ਬੱਚਿਆਂ ਸਮੇਤ 20 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 50 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਜਾਣਕਾਰੀ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪਿਆ ਅਤੇ ਇਹ 30 ਜੂਨ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਹ ਸਥਿਤੀ ਮਾਨਸੂਨ ਤੋਂ ਪਹਿਲਾਂ ਪੈਦਾ ਹੁੰਦੀ ਹੈ।
ਰੈਸਕਿਊ-1122 ਦੇ ਬੁਲਾਰੇ ਫਾਰੂਕ ਅਹਿਮਦ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਲੋਕ ਬਿਜਲੀ ਦੀ ਲਪੇਟ 'ਚ ਆ ਗਏ। ਇਨ੍ਹਾਂ ਵਿਚੋਂ ਕੁਝ ਤਾਂ ਵਗਦੇ ਦਰਿਆਵਾਂ ਵਿਚ ਵੀ ਵਹਿ ਗਏ ਸਨ। ਉਨ੍ਹਾਂ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਨਾਰੋਵਾਲ, ਸ਼ੇਖਪੁਰਾ ਤੇ ਨਨਕਾਣਾ ਸਾਹਿਬ ਕਸਬਿਆਂ ਵਿੱਚ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। 10 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
20 people died due to sky lightning in Pakistan