ਪੰਜਾਬ ਸਰਕਾਰ ਨੇ ਗੋਆ ਵਿਚਲੀ ਬਹੁ-ਕਰੋੜੀ ਜ਼ਮੀਨ ਦੀ ਲੀਜ਼ ਰੱਦ ਕਰਨ ਨੂੰ ਦਿੱਤੀ ਹਰੀ ਝੰਡੀ
LPTV / Chandigarh
ਸਟੇਟ ਡੈਸਕ: ਪੰਜਾਬ ਸਰਕਾਰ ਨੇ ਗੋਆ ਚ ਸਮੁੰਦਰ ਦੇ ਨਾਲ ਲਗਦੀ ਬਹੁ-ਕਰੋੜੀ ਜ਼ਮੀਨ ਦੀ ਲੀਜ਼ ਰੱਦ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਹੜੀ ਕਿ ਪੰਜ ਤਾਰਾ ਹੋਟਲ ਨੂੰ ਦਿੱਤੀ ਗਈ ਸੀ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਹੁੰਦਿਆਂ ਚਰਨਜੀਤ ਸਿੰਘ ਚੰਨੀ ਨੇ ਗੋਆ ਦੀ ਇਸ ਜ਼ਮੀਨ ਨੂੰ ਲੀਜ਼ ’ਤੇ ਦੇਣ ਲਈ ਟੈਂਡਰ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਕਰੋੜਾਂ ਰੁਪਏ ਦੀ ਇਸ ਜ਼ਮੀਨ ਦੀ ਲੀਜ਼ ਕੌਡੀਆਂ ਦੇ ਭਾਅ ਹੋਈ ਹੈ ,ਜਿਸ ਨਾਲ ਖ਼ਜ਼ਾਨੇ ਨੂੰ ਘਾਟਾ ਪਿਆ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਫ਼ਸਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਟੈਂਡਰ ਹਾਸਲ ਕਰਨ ਵਾਲੀ ਕੰਪਨੀ ਦੀ ਲੀਜ਼ ਦੇ ਟੈਂਡਰਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਸਰਕਾਰ ਨੇ ਨਵੇਂ ਸਿਰਿਓਂ ਟੈਂਡਰ ਸ਼ੁਰੂ ਕਰਨ ਦੀ ਗੱਲ ਕਹੀ ਹੈ। ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਨੇ ਟੈਂਡਰ ਪ੍ਰਕਿਰਿਆ ਜ਼ਰੀਏ ਗੋਆ ਵਿਚਲੀ ਪ੍ਰਾਪਰਟੀ ਲੀਜ਼ ’ਤੇ ਦਿੱਤੀ ਸੀ ਜੋ ਕਿ ਸੈਰ-ਸਪਾਟਾ ਵਿਭਾਗ ਦੀ ਸੰਪਤੀ ਹੈ। ਸੂਬਾ ਸਰਕਾਰ ਨੇ ਉਦੋਂ ਅੱਠ ਏਕੜ ਪ੍ਰਮੁੱਖ ਜ਼ਮੀਨ ਨੂੰ 15 ਵਰ੍ਹਿਆਂ ਲਈ ਸਿਰਫ਼ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਅਲਾਟ ਕੀਤਾ ਗਿਆ ਸੀ
The Punjab government has given the green signal to cancel the multi crore land lease in Goa